18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਲੋਕਤੰਤਰੀ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਕੁਇਜ਼ ਅਤੇ ਲੇਖ ਮੁਕਾਬਲੇ-ਜੇਤੂਆਂ ਨੂੰ ਕੀਤਾ ਸਨਮਾਨਿਤ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਵਿਚ ਵੋਟ ਦੀ ਮਹੱਤਤਾ ਅਤੇ ਲੋਕਤੰਤਰੀ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਮੋਗਾ ਵਿਚ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹੇ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਚੋਣਾਂ ਨਾਲ ਸਬੰਧਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ।

Ad Position 21
No active advertisement
ਜ਼ਿਲ੍ਹਾ ਪੱਧਰੀ ਕਰਵਾਏ ਕੁਇਜ਼ ਮੁਕਾਬਲਿਆਂ ’ਚ ਭਾਗ ਲੈਂਦੇ ਵਿਦਿਆਰਥੀ। ਤਸਵੀਰ : ਜਸਪਾਲ ਸਿੰਘ ਬੱਬੀ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਵਿਚ ਵੋਟ ਦੀ ਮਹੱਤਤਾ ਅਤੇ ਲੋਕਤੰਤਰੀ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਮੋਗਾ ਵਿਚ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹੇ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਚੋਣਾਂ ਨਾਲ ਸਬੰਧਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮੁਕਾਬਲੇ ਵੱਖ-ਵੱਖ ਪੜਾਵਾਂ ਵਿਚ ਕਰਵਾਏ ਗਏ। ਪਹਿਲੇ ਪੜਾਅ ਵਿਚ ਸਕੂਲ ਪੱਧਰ ‘ਤੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਜੇਤੂ ਵਿਦਿਆਰਥੀਆਂ ਨੇ ਵਿਧਾਨ ਸਭਾ ਚੋਣ ਹਲਕਾ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 071-ਨਿਹਾਲ ਸਿੰਘ ਵਾਲਾ (ਅ.ਜ.) ਦੇ ਮੁਕਾਬਲੇ ਸਕੂਲ ਆਫ਼ ਐਮੀਨੈਂਸ ਨਿਹਾਲ ਸਿੰਘ ਵਾਲਾ ਵਿਖੇ, ਹਲਕਾ 072-ਬਾਘਾ ਪੁਰਾਣਾ ਦੇ ਮੁਕਾਬਲੇ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ, ਹਲਕਾ 073-ਮੋਗਾ ਦੇ ਮੁਕਾਬਲੇ ਸਰਕਾਰੀ ਹਾਈ ਸਕੂਲ ਘੱਲ ਕਲਾਂ ਵਿਖੇ ਅਤੇ ਹਲਕਾ 074-ਧਰਮਕੋਟ ਦੇ ਮੁਕਾਬਲੇ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਪੱਧਰ ‘ਤੇ ਲੇਖ ਮੁਕਾਬਲਿਆਂ ਵਿਚੋਂ ਜੇਤੂ 10 ਵਿਦਿਆਰਥੀਆਂ ਅਤੇ ਕੁਇਜ਼ ਮੁਕਾਬਲਿਆਂ ਵਿਚੋਂ ਜੇਤੂ 10 ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ। ਇਨ੍ਹਾਂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਗੀਤਾ ਭਵਨ ਚੌਕ ਮੋਗਾ ਵਿਖੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਅਤੇ ਉਨ੍ਹਾਂ ਵਿਚ ਜ਼ਿੰਮੇਵਾਰ ਨਾਗਰਿਕ ਹੋਣ ਦੀ ਭਾਵਨਾ ਪੈਦਾ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਹਾਈ ਸਕੂਲ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਜਨਗਣਨਾ-2027 ਸੰਬੰਧੀ ਬਾਘਾ ਪੁਰਾਣਾ ਦੇ ਪਿੰਡਾਂ ’ਚ ਜਾਗਰੂਕਤਾ ਫੈਲਾਅ ਰਹੀ ਡਿਜੀਟਲ ਵੈਨ
Ad Position 24