ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਖੇਡ ਮੁਕਾਬਲੇ ਸਮਾਪਤ
ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਯੂ. ਕੇ.
ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਯੂ.ਕੇ. ਇੰਟਰਨੈਸ਼ਨਲ ਸਕੂਲ ਵਿਚ ਖੇਡ ਸਮਾਰੋਹ ਦੇ ਵਿਸ਼ੇਸ਼ ਮੌਕੇ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ, ਰੰਜਨਾ ਖੋਸਲਾ, ਨਿਧੀ ਖੋਸਲਾ, ਪ੍ਰਿੰਸੀਪਲ ਪਵਨਦੀਪ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਹਰਪ੍ਰੀਤ ਸਿੰਘ ਰਿੱਕੀ ਚੇਅਰਮੈਨ ਲੈਂਡ ਮਾਰਗੇਜ, ਡਾ. ਗੁਰਮੀਤ ਸਿੰਘ ਗਿੱਲ ਐਮ.ਸੀ., ਗੁਰਬਖਸ਼ ਸਿੰਘ ਕੁੱਕੂ, ਮੈਂਬਰ ਬਲਾਕ ਸੰਮਤੀ ਸੂਬੇਦਾਰ ਗੁਲਜ਼ਾਰ ਸਿੰਘ, ਡਾ. ਹਰਮੀਤ ਸਿੰਘ ਲਾਡੀ ਪ੍ਰਧਾਨ ਮੈਡੀਕਲ ਐਸੋਸੀਏਸ਼ਨ, ਡਾ. ਸਤਪਾਲ ਬੱਬਰ, ਗਗਨ ਅਹੂਜਾ ਅਤੇ ਡਾ. ਭੁਪਿੰਦਰ ਸਿੰਘ ਜੱਜ ਸਮੂਹ ਮਹਿਮਾਨਾਂ ਦਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਖੇਡ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਖੇਡ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼, ਹਿੰਮਤ, ਮਿਹਨਤ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਖੇਡਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।