ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਤੋਂ 24 ਤੱਕ
ਬੱਧਨੀ ਕਲਾਂ, 19 ਨਵੰਬਰ (ਸੰਜੀਵ ਕੋਛੜ)-ਸਮੂਹ ਸੰਗਤ, ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਬੰਧਕੀ ਸੁਸਾਇਟੀ ਬੱਧਨੀ ਕਲਾਂ ਵਲੋਂ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਮੇਨ ਰੋਡ ਬੱਧਨੀ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕੀ ਸੋਸਾਇਟੀ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਸੁਰਜੀਤ ਸਿੰਘ ਮੀਤ ਪ੍ਰਧਾਨ, ਸੁਖਦੇਵ ਸਿੰਘ ਧੰਮੂ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਜਸਵੀਰ ਸਿੰਘ ਨੰਬਰਦਾਰ, ਜਸਕਰਨ ਸਿੰਘ ਲਾਡੀ ਦੁਆਬੀਆ (ਸਾਰੇ ਮੈਂਬਰਾਂ) ਤੋਂ ਇਲਾਵਾ ਹੈੱਡ ਗ੍ਰੰਥੀ ਨਿਰਮਲ ਸਿੰਘ ਨੇ ਦੱਸਿਆ ਕਿ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ 22 ਨਵੰਬਰ ਦਿਨ ਐਤਵਾਰ ਦੀ ਰਾਤ ਨੂੰ 7 ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਜਿੱਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ ਉੱਥੇ ਹੀ 23 ਨਵੰਬਰ ਦਿਨ ਸੋਮਵਾਰ ਨੂੰ ਰਾਤ 7 ਤੋਂ 9 ਵਜੇ ਤੱਕ ਗਿਆਨੀ ਵਿਸ਼ਾਲ ਸਿੰਘ ਜੀ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਾਲੇ ਕਥਾ ਵਿਚਾਰ ਕਰਨਗੇ ਅਤੇ 24 ਨਵੰਬਰ ਨੂੰ ਸਵੇਰੇ 5 ਤੋਂ 7 ਵਜੇ ਤੱਕ ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਉਪਰੰਤ 7 ਤੋਂ 8 ਵਜੇ ਤੱਕ ਸ੍ਰੀ ਅਖੰਡ ਪਾਠਾਂ ਦੇ ਭੋਗ ਅਤੇ 9 ਤੋਂ 10 ਵਜੇ ਤੱਕ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ‘ਚ ਪਹੁੰਚ ਕੇ ਲਾਹੇ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਤਿੰਨੇ ਦਿਨ ਗੁਰੂ ਕਾ ਅਤੁੱਟ ਲੰਗਰ ਵੀ ਵਰਤੇਗਾ।
ਗ
ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬੱਧਨੀ ਕਲਾਂ ਵਿਖੇ ਕੀਰਤਨ ਕਰਦਾ ਹੋਇਆ ਭਾਈ ਸਿਮਰਜੀਤ ਸਿੰਘ ਦਾ ਜਥਾ। ਤਸਵੀਰ : ਸੰਜੀਵ ਕੋਛੜ
20-11-2026
ਬੱਧਨੀ ਕਲਾਂ, 19 ਨਵੰਬਰ (ਸੰਜੀਵ ਕੋਛੜ)-ਸਮੂਹ ਸੰਗਤ, ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਬੰਧਕੀ ਸੁਸਾਇਟੀ ਬੱਧਨੀ ਕਲਾਂ ਵਲੋਂ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਮੇਨ ਰੋਡ ਬੱਧਨੀ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕੀ ਸੋਸਾਇਟੀ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਸੁਰਜੀਤ ਸਿੰਘ ਮੀਤ ਪ੍ਰਧਾਨ, ਸੁਖਦੇਵ ਸਿੰਘ ਧੰਮੂ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਜਸਵੀਰ ਸਿੰਘ ਨੰਬਰਦਾਰ, ਜਸਕਰਨ ਸਿੰਘ ਲਾਡੀ ਦੁਆਬੀਆ (ਸਾਰੇ ਮੈਂਬਰਾਂ) ਤੋਂ ਇਲਾਵਾ ਹੈੱਡ ਗ੍ਰੰਥੀ ਨਿਰਮਲ ਸਿੰਘ ਨੇ ਦੱਸਿਆ ਕਿ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ 22 ਨਵੰਬਰ ਦਿਨ ਐਤਵਾਰ ਦੀ ਰਾਤ ਨੂੰ 7 ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਜਿੱਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ ਉੱਥੇ ਹੀ 23 ਨਵੰਬਰ ਦਿਨ ਸੋਮਵਾਰ ਨੂੰ ਰਾਤ 7 ਤੋਂ 9 ਵਜੇ ਤੱਕ ਗਿਆਨੀ ਵਿਸ਼ਾਲ ਸਿੰਘ ਜੀ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਾਲੇ ਕਥਾ ਵਿਚਾਰ ਕਰਨਗੇ ਅਤੇ 24 ਨਵੰਬਰ ਨੂੰ ਸਵੇਰੇ 5 ਤੋਂ 7 ਵਜੇ ਤੱਕ ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਉਪਰੰਤ 7 ਤੋਂ 8 ਵਜੇ ਤੱਕ ਸ੍ਰੀ ਅਖੰਡ ਪਾਠਾਂ ਦੇ ਭੋਗ ਅਤੇ 9 ਤੋਂ 10 ਵਜੇ ਤੱਕ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ‘ਚ ਪਹੁੰਚ ਕੇ ਲਾਹੇ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਤਿੰਨੇ ਦਿਨ ਗੁਰੂ ਕਾ ਅਤੁੱਟ ਲੰਗਰ ਵੀ ਵਰਤੇਗਾ। ਤਿੰਨੇ ਦਿਨ ਭਾਈ ਸਿਮਰਜੀਤ ਸਿੰਘ ਦੇ ਜਥੇ ਵਲੋਂ ਵੀ ਕੀਰਤਨ ਕੀਤਾ ਜਾਵੇਗਾ। ਇਸ ਮੌਕੇ ਖੁਸ਼ਪ੍ਰੀਤ ਸਿੰਘ, ਨਿਰਮਲ ਸਿੰਘ ਨਿੰਮਾਂ, ਗੁਰਮੀਤ ਸਿੰਘ ਸਾਬਕਾ ਐਮ.ਸੀ, ਮਲਕੀਤ ਸਿੰਘ ਮੁੱਕਰ, ਬਲਦੇਵ ਸਿੰਘ ਧੰਮੂ, ਮਾਸਟਰ ਸਿਮਰਨਜੀਤ ਸਿੰਘ, ਰੇਸ਼ਮ ਸਿੰਘ, ਸੁਖਪਾਲ ਸਿੰਘ, ਜਸਪਾਲ ਸਿੰਘ, ਮਾਸਟਰ ਜ਼ੋਰਾਵਰ ਸਿੰਘ, ਗੁਰਦੀਪ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।