20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੱਖਣ ਬਰਾੜ ਦੀ ਅਗਵਾਈ ਹੇਠ ਧਰਮਕੋਟ ਦੇ ਸਾਰੇ ਸੱਤ ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

ਧਰਮਕੋਟ, 20 ਨਵੰਬਰ (ਪਰਮਜੀਤ ਸਿੰਘ)-ਨਗਰ ਕੌਂਸਲ ਧਰਮਕੋਟ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਸਾਰੇ ਸੱਤ ਵਾਰਡਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 21-11-2026
ਧਰਮਕੋਟ, 20 ਨਵੰਬਰ (ਪਰਮਜੀਤ ਸਿੰਘ)-ਨਗਰ ਕੌਂਸਲ ਧਰਮਕੋਟ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਸਾਰੇ ਸੱਤ ਵਾਰਡਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਨਾਮਜ਼ਦਗੀ ਪ੍ਰਕਿਰਿਆ ਨੂੰ ਸਿਆਸੀ ਸਰਗਰਮੀ ਵਾਲਾ ਰੂਪ ਦਿੱਤਾ। ਨਗਰ ਕੌਂਸਲ ਧਰਮਕੋਟ ਦੇ ਸੱਤ ਵਾਰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਉਤਾਰੇ ਗਏ ਉਮੀਦਵਾਰਾਂ ਵਿਚ ਵਾਰਡ ਨੰਬਰ 1 ਤੋਂ ਲਖਵਿੰਦਰ ਸਿੰਘ ਗਿੱਲ, ਵਾਰਡ ਨੰਬਰ 2 ਤੋਂ ਸ਼੍ਰੀਮਤੀ ਨੀਲਮ, ਵਾਰਡ ਨੰਬਰ 3 ਤੋਂ ਬੀਬੀ ਸਰਬਜੀਤ ਕੌਰ, ਵਾਰਡ ਨੰਬਰ 4 ਤੋਂ ਸ਼੍ਰੀਮਤੀ ਰਾਣੀ, ਵਾਰਡ ਨੰਬਰ 7 ਤੋਂ ਬੀਬੀ ਮਨਜੀਤ ਕੌਰ ਸਿੱਧੂ, ਵਾਰਡ ਨੰਬਰ 9 ਤੋਂ ਰਾਜੇਸ਼ ਕੁਮਾਰ ਚੋਪੜਾ ਅਤੇ ਵਾਰਡ ਨੰਬਰ 13 ਤੋਂ ਬੀਬੀ ਰਮਨਜੀਤ ਕੌਰ ਚਾਹਲ ਸ਼ਾਮਲ ਹਨ। ਸਾਰੇ ਉਮੀਦਵਾਰਾਂ ਨੇ ਆਪਣੇ-ਆਪਣੇ ਵਾਰਡਾਂ ਤੋਂ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਹਲਕਾ ਧਰਮਕੋਟ ਦੀ ਸਮੁੱਚੀ ਅਕਾਲੀ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਸ਼ਹਿਰ ਦੇ ਵਿਕਾਸ, ਸਾਫ਼-ਸੁਥਰੇ ਪ੍ਰਸ਼ਾਸਨ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਹੱਲ ਨਾਲ ਜੁੜੀਆਂ ਹੋਈਆਂ ਹਨ। ਸ਼ਹਿਰ ਦੇ ਹਰ ਵਾਰਡ ਦੀ ਆਪਣੀ ਮਹੱਤਤਾ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨਾ ਚੁਣੇ ਹੋਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਅਜਿਹੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਪਹੁੰਚ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀਆਂ ਲੋੜਾਂ ਨੂੰ ਚੋਣ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਜਾਵੇਗਾ। ਇਸ ਮੌਕੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਸੀ ਡਿਊਟੀ ਲਗਾਈ ਅਤੇ ਉਨ੍ਹਾਂ ਕਿਹਾ ਕਿ ਸਮੂਹ ਆਗੂ ਅਤੇ ਵਰਕਰ ਹਰ ਵਾਰਡ ਦੇ ਵੋਟਰਾਂ ਤੱਕ ਪਾਰਟੀ ਦਾ ਸੁਨੇਹਾ ਪਹੁੰਚਾਉਣ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਧਰਮਕੋਟ ਸ਼ਹਿਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ 28 ਨਵੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਤੱਕੜੀ ਚੋਣ ਨਿਸ਼ਾਨ ਦਾ ਬਟਨ ਦਬਾ ਕੇ ਆਪਣਾ ਸਮਰਥਨ ਦੇਣ।
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਸ਼੍ਰੋ. ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਬੀਬੀ ਨਰਿੰਦਰ ਕੌਰ ਰਣੀਆਂ 11 ਮੈਂਬਰੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਨਿਯੁਕਤ
Ad Position 24