ਵੈਟਰਨਸ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਰਜਿ: ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਸਾਬਕਾ ਸੈਨਿਕਾਂ ਦੇ ਮੁੱਖ ਸੰਗਠਨ ਵੈਟਰਨਸ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਰਜਿ: ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਰਾਸ਼ਟਰੀ ਮੀਤ ਪ੍ਰਧਾਨ ਅਤੇ ਮੋਗਾ ਦੇ ਪ੍ਰਧਾਨ ਕੈਪਟਨ ਬਿੱਕਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਨਾਲ ਸ਼ੁਰੂ ਹੋਈ।
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਸਾਬਕਾ ਸੈਨਿਕਾਂ ਦੇ ਮੁੱਖ ਸੰਗਠਨ ਵੈਟਰਨਸ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਰਜਿ: ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਰਾਸ਼ਟਰੀ ਮੀਤ ਪ੍ਰਧਾਨ ਅਤੇ ਮੋਗਾ ਦੇ ਪ੍ਰਧਾਨ ਕੈਪਟਨ ਬਿੱਕਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਨਾਲ ਸ਼ੁਰੂ ਹੋਈ। ਮੀਟਿੰਗ ਵਿਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਿਚਾਰ-ਵਟਾਂਦਰਾ ਕਰ ਕੇ ਸਰਬਸੰਮਤੀ ਨਾਲ ਕਾਰਵਾਈ ਲਈ ਫ਼ੈਸਲਾ ਲਿਆ ਗਿਆ। ਕੈਪਟਨ ਬਿੱਕਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਬਕਾ ਸੈਨਿਕ ਦੇ ਅਕਾਲ ਚਲਾਣੇ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਹੀ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਸ ਵਾਸਤੇ ਆਪਣੇ ਆਪਣੇ ਪਰਿਵਾਰ ਨੂੰ ਮੋਟੀਵੇਸ਼ਨ ਦੇ ਕੇ ਉਨ੍ਹਾਂ ਨੂੰ ਹਰ ਇਕ ਚੀਜ਼ ਦੇ ਬਾਰੇ ਜਾਣੂੰ ਕਰਾਇਆ ਜਾਵੇ ਤਾਂ ਕਿ ਸਾਬਕਾ ਸੈਨਿਕ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਹਰ ਇਕ ਕਾਰਵਾਈ ਕਰਨ ਵਾਸਤੇ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਦੇਸ਼ ਦੀ ਵੋਟਰ ਸੂਚੀ ਵਿਚ ਨਾਂਅ ਦਾਖ਼ਲ ਕਰਾਉਣ ਵਾਸਤੇ ਸਾਰੇ ਹੀ ਮੈਂਬਰ ਸਾਹਿਬਾਨਾਂ ਨੂੰ ਜਾਗਰੂਕ ਕੀਤਾ ਗਿਆ। ਸੰਗਠਨ ਦੇ ਮੀਤ ਪ੍ਰਧਾਨ ਕੈਪਟਨ ਜਗਰਾਜ ਸਿੰਘ ਨੇ ਆਪਣੇ ਕੰਮਾਂ ਕਾਰਾਂ ਤੋਂ ਗੁਰੇਜ਼ ਕਰ ਕੇ ਸੰਗਠਨ ਦੀ ਹਰ ਕਾਰਵਾਈ ਵਿਚ ਹਿੱਸਾ ਲੈਣ ਵਾਸਤੇ ਆਏ ਹੋਏ ਅਹੁਦੇਦਾਰ ਅਤੇ ਮੈਂਬਰ ਸਾਹਿਬਾਨਾਂ ਨੂੰ ਅਪੀਲ ਕੀਤੀ। 30 ਨਵੰਬਰ ਨੂੰ ਸਰਟੀਫਿਕੇਟ ਸਪਰਸ਼ ਸੈਂਟਰ ਨੂੰ ਭੇਜਣ ਵਾਸਤੇ ਜਾਗਰੂਕ ਕੀਤਾ। ਇਸ ਸਮੇਂ ਸੂਬੇਦਾਰ ਮੇਜਰ ਤਰਸੇਮ ਸਿੰਘ, ਕੈਪਟਨ ਬਹਾਦਰ ਸਿੰਘ, ਕੈਪਟਨ ਕਰਮਜੀਤ ਸਿੰਘ, ਕੈਪਟਨ ਜੁਗਰਾਜ ਸਿੰਘ, ਕੈਪਟਨ ਨਿਰਮਲ ਸਿੰਘ, ਸੂਬੇਦਾਰ ਗੁਰਚਰਨ ਸਿੰਘ ਸੰਧੂ, ਸੂਬੇਦਾਰ ਭਜਨ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਨਾਇਬ ਸੂਬੇਦਾਰ ਰਣਜੀਤ ਸਿੰਘ, ਨਾਇਬ ਸੂਬੇਦਾਰ ਮਨਜੀਤ ਸਿੰਘ, ਹੌਲਦਾਰ ਗੱਜਣ ਸਿੰਘ, ਹੌਲਦਾਰ ਸਤਨਾਮ ਸਿੰਘ, ਹੌਲਦਾਰ ਮੱਘਰ ਸਿੰਘ, ਹੌਲਦਾਰ ਨਛੱਤਰ ਸਿੰਘ ਹਾਜ਼ਰ ਸਨ।