20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹਲਕਾ ਬਾਘਾ ਪੁਰਾਣਾ ਦੀ ਸਿਆਸਤ ’ਚ ‘ਪਿਉ-ਪੁੱਤ’ ਬਰਾੜ ਦੀ ਜੋੜੀ ਕਰ ਸਕਦੀ ਹੈ ਵੱਡਾ ਧਮਾਕਾ

ਬਾਘਾ ਪੁਰਾਣਾ, 20 ਨਵੰਬਰ (ਟਿੰਕੂ ਕਾਠਪਾਲ)- ਹਲਕਾ ਬਾਘਾ ਪੁਰਾਣਾ ਦੀ ਸਿਆਸਤ ’ਚ ਆਉਣ ਵਾਲੇ ਦਿਨਾਂ ਦੌਰਾਨ ਕੋਈ ਨਵਾਂ ਸਿਆਸੀ ਮੋੜ ਦੇਖਣ ਨੂੰ ਮਿਲ ਸਕਦਾ ਹੈ। ਸਾਬਕਾ ਮੰਤਰੀ ਅਤੇ ਹਲਕਾ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਵਲੋਂ ਜਿਸ ਤਰ੍ਹਾਂ ਲਗਾਤਾਰ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਜ਼ਮੀਨੀ ਪੱਧਰ ‘ਤੇ ਸੰਪਰਕ ਬਣਾਇਆ ਹੋਇਆ ਹੈ, ਉਸ ਨੂੰ ਲੈ ਕੇ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

Ad Position 21
No active advertisement
ਕਾਂਗਰਸ ਪਾਰਟੀ ਸਾਬਕਾ ਮੰਤਰੀ ਅਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਕਮਲਜੀਤ ਸਿੰਘ ਬਰਾੜ। ਤਸਵੀਰ : ਕਾਠਪਾਲ 21-11-2026
ਬਾਘਾ ਪੁਰਾਣਾ, 20 ਨਵੰਬਰ (ਟਿੰਕੂ ਕਾਠਪਾਲ)- ਹਲਕਾ ਬਾਘਾ ਪੁਰਾਣਾ ਦੀ ਸਿਆਸਤ ’ਚ ਆਉਣ ਵਾਲੇ ਦਿਨਾਂ ਦੌਰਾਨ ਕੋਈ ਨਵਾਂ ਸਿਆਸੀ ਮੋੜ ਦੇਖਣ ਨੂੰ ਮਿਲ ਸਕਦਾ ਹੈ। ਸਾਬਕਾ ਮੰਤਰੀ ਅਤੇ ਹਲਕਾ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਵਲੋਂ ਜਿਸ ਤਰ੍ਹਾਂ ਲਗਾਤਾਰ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਜ਼ਮੀਨੀ ਪੱਧਰ ‘ਤੇ ਸੰਪਰਕ ਬਣਾਇਆ ਹੋਇਆ ਹੈ, ਉਸ ਨੂੰ ਲੈ ਕੇ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਹਲਕਾ ਬਾਘਾ ਪੁਰਾਣਾ ਇਕ ਸਮੇਂ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਗੜ੍ਹ ਮੰਨਿਆ ਜਾਂਦਾ ਸੀ, ਪਰ ਦਰਸ਼ਨ ਸਿੰਘ ਬਰਾੜ ਨੇ ਕਾਂਗਰਸ ਪਾਰਟੀ ਨੂੰ ਹਲਕੇ ਵਿਚ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਦੇ ਨਾਲ-ਨਾਲ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦਿੱਤੀ। ਸਮੇਂ ਦੀਆਂ ਸਰਕਾਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਖੇਤਰਾਂ ਵਿਚ ਵਿਕਾਸ ਕਾਰਜ ਕਰਵਾਏ ਗਏ। ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਧੜੇਬੰਦੀ ਕਾਰਨ ਹਲਕੇ ਵਿਚ ਪਾਰਟੀ ਦੀ ਸਿਆਸੀ ਸਥਿਤੀ ਪ੍ਰਭਾਵਿਤ ਹੋਈ ਹੈ। ਵੱਖ-ਵੱਖ ਸਮੇਂ ਦੌਰਾਨ ਕਈ ਆਗੂਆਂ ਵਲੋਂ ਪਾਰਟੀ ਦੀ ਨੁਮਾਇੰਦਗੀ ਕੀਤੀ ਗਈ, ਪਰ ਆਪਸੀ ਤਾਲਮੇਲ ਦੀ ਘਾਟ ਕਾਰਨ ਵਰਕਰਾਂ ਵਿਚ ਵੀ ਨਿਰਾਸ਼ਾ ਦੇਖਣ ਨੂੰ ਮਿਲੀ। ਇਸ ਦੇ ਬਾਵਜੂਦ ਦਰਸ਼ਨ ਸਿੰਘ ਬਰਾੜ ਅਤੇ ਕਮਲਜੀਤ ਸਿੰਘ ਬਰਾੜ ਵਲੋਂ ਲੋਕਾਂ ਨਾਲ ਆਪਣਾ ਸੰਪਰਕ ਲਗਾਤਾਰ ਬਣਾਈ ਰੱਖਿਆ ਗਿਆ ਹੈ। ਉਹ ਪਾਰਟੀ ਵਲੋਂ ਉਲੀਕੇ ਜਾਂਦੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਪੁਰਾਣੇ ਅਤੇ ਨਵੇਂ ਪਾਰਟੀ ਵਰਕਰਾਂ ਨਾਲ ਵੀ ਮੇਲ-ਮਿਲਾਪ ਕਰ ਰਹੇ ਹਨ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਇਹ ਪਿਉ-ਪੁੱਤ ਦੀ ਜੋੜੀ ਆਉਣ ਵਾਲੇ ਦਿਨਾਂ ਵਿਚ ਹਲਕਾ ਬਾਘਾ ਪੁਰਾਣਾ ਦੀ ਸਿਆਸਤ ਨੂੰ ਲੈ ਕੇ ਕੋਈ ਅਹਿਮ ਫ਼ੈਸਲਾ ਜਾਂ ਵੱਡਾ ਐਲਾਨ ਕਰ ਸਕਦੀ ਹੈ। ਹਾਲਾਂ ਕਿ ਇਸ ਸਬੰਧੀ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਸਿਆਸੀ ਗਤੀਵਿਧੀਆਂ ਨੂੰ ਦੇਖਦਿਆਂ ਆਉਣ ਵਾਲਾ ਸਮਾਂ ਹਲਕੇ ਦੀ ਸਿਆਸਤ ਲਈ ਕਾਫ਼ੀ ਦਿਲਚਸਪ ਰਹਿਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ ਸਿੱਖਿਆ ਵਿਭਾਗ ਅਤੇ ਡਿਪਟੀ ਸੈਕਟਰੀ ਸਰਕਾਰੀ ਕੰਨਿਆ ਹਾਈ ਸਕੂਲ ਤਖਾਣਵੱਧ ਪੁੱਜੇ ਅਗਲੀ ਖ਼ਬਰ ਵੈਟਰਨਸ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਰਜਿ: ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ
Ad Position 24