20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਿਹਤ ਕਾਰਡ ਰਾਹੀਂ ਗੋਡੇ ਬਦਲਵਾਉਣ ਵਾਲੇ ਬਜ਼ੁਰਗਾਂ ਨੇ ਡਾ. ਗੁਰਪ੍ਰੀਤ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ

ਮੋਗਾ 20 ਨਵੰਬਰ (ਸੁਰਿੰਦਰਪਾਲ ਸਿੰਘ, ਹਰਦੇਵ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਦੀ ਸਹੂਲਤ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਤਹਿਤ ਇਤਿਹਾਸਕ ਪਿੰਡ ਢੁੱਡੀਕੇ ਦੇ ਉਨ੍ਹਾਂ ਬਜ਼ੁਰਗਾਂ ਵਲੋਂ ਵਿਸ਼ੇਸ਼ ਤੌਰ ‘ਤੇ ਡਾ.

Ad Position 21
No active advertisement
ਅਜੀਤ ਡੈਸਕ 21-11-2026
ਮੋਗਾ 20 ਨਵੰਬਰ (ਸੁਰਿੰਦਰਪਾਲ ਸਿੰਘ, ਹਰਦੇਵ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਦੀ ਸਹੂਲਤ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਤਹਿਤ ਇਤਿਹਾਸਕ ਪਿੰਡ ਢੁੱਡੀਕੇ ਦੇ ਉਨ੍ਹਾਂ ਬਜ਼ੁਰਗਾਂ ਵਲੋਂ ਵਿਸ਼ੇਸ਼ ਤੌਰ ‘ਤੇ ਡਾ. ਗੁਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਨੇ ਇਸ ਸਿਹਤ ਕਾਰਡ ਦੀ ਸਹਾਇਤਾ ਨਾਲ ਆਪਣੇ ਗੋਡਿਆਂ ਦਾ ਸਫਲ ਆਪ੍ਰੇਸ਼ਨ ਕਰਵਾਇਆ। ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ-ਪਤਨੀ ਡਾ. ਗੁਰਪ੍ਰੀਤ ਕੌਰ ਲਾਲਾ ਲਾਜਪਤ ਰਾਏ ਦੀ ਬਰਸੀ ਮੌਕੇ ਵਿਸ਼ੇਸ਼ ਤੌਰ ‘ਤੇ ਪਿੰਡ ਢੁੱਡੀਕੇ ਪਹੁੰਚੇ ਸਨ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਉਨ੍ਹਾਂ ਦੇ ਸਵਾਗਤ ਲਈ ਹਾਜ਼ਰ ਸਨ। ਬਜ਼ੁਰਗਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਲੋਕ-ਪੱਖੀ ਸਿਹਤ ਸਹੂਲਤ ਸਦਕਾ ਉਨ੍ਹਾਂ ਨੂੰ ਮਹਿੰਗੇ ਇਲਾਜ ਦਾ ਬੋਝ ਨਹੀਂ ਝੱਲਣਾ ਪਿਆ ਅਤੇ ਉਹ ਮੁੜ ਆਮ ਵਾਂਗ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਬਜ਼ੁਰਗਾਂ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਅਤੇ ਗ਼ਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ । ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹਰ ਵਰਗ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ‘ ਸਾਦਾ ਜੀਵਨ ਸਾਦੇ ਭੋਜ , ਨਾ ਕੋਈ ਚਿੰਤਾ ਨਾ ਕੋਈ ਰੋਗ ’ ਲੋਕ ਜਾਗਰੂਕਤਾ ਮੁਹਿੰਮ ਦਾ ਆਗਾਜ਼ ਤੰਦਰੁਸਤੀ ਅਗਲੀ ਖ਼ਬਰ ਅੱਠ ਦਸੰਬਰ ਦੀ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਸੰਬੰਧੀ ਨਵੀਂ ਦਾਣਾ ਮੰਡੀ ਦਾ ਸੁਖਬੀਰ ਸਿੰਘ ਬਾਦਲ ਨੇ ਕੀਤਾ ਦੌ...
Ad Position 24