23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਾਂਝੀ ਤਾਲਮੇਲ ਕਮੇਟੀ ਦੇ ਅਗਲੇ ਸੰਘਰਸ਼ਾਂ ਸੰਬੰਧੀ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਦੀ ਸੂਬਾਈ ਮੀਟਿੰਗ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਸਾਂਝੀ ਤਾਲਮੇਲ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਨਾਲ ਚੱਲ ਰਹੇ ਆਰ ਪਾਰ ਦੇ ਸੰਘਰਸ਼ ਸੰਬੰਧੀ ਪਿਛਲੇ ਸੰਘਰਸ਼ੀ ਘੋਲਾਂ ਦੀ ਸਮੀਖਿਆ ਅਤੇ ਅਗਲੇ ਸੰਘਰਸ਼ ’ਚ ਸ਼ਮੂਲੀਅਤ ਸਬੰਧੀ ਬੀ. ਐੱਡ ਅਧਿਆਪਕ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਹੋਈ।

Ad Position 21
No active advertisement
ਅਜੀਤ ਡੈਸਕ 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਸਾਂਝੀ ਤਾਲਮੇਲ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਨਾਲ ਚੱਲ ਰਹੇ ਆਰ ਪਾਰ ਦੇ ਸੰਘਰਸ਼ ਸੰਬੰਧੀ ਪਿਛਲੇ ਸੰਘਰਸ਼ੀ ਘੋਲਾਂ ਦੀ ਸਮੀਖਿਆ ਅਤੇ ਅਗਲੇ ਸੰਘਰਸ਼ ’ਚ ਸ਼ਮੂਲੀਅਤ ਸਬੰਧੀ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਨੇ ਕਿਹਾ ਕਿ ਮੀਟਿੰਗ ’ਚ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਡੀ.ਏ. ਦੀਆਂ ਕਿਸ਼ਤਾਂ, ਭੱਤਿਆਂ ਦੀ ਬਹਾਲੀ, 2.59 ਦੇ ਗੁਣਾਂਕ ਸਬੰਧੀ ਪੰਜਾਬ ਸਰਕਾਰ ਨਾਲ ਚੱਲ ਰਹੇ ਆਰ ਪਾਰ ਦੇ ਸੰਘਰਸ਼ ਵਿਚ ਜਥੇਬੰਦੀ ਦੀ ਹੋਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਾਲ ਹੀ ਐਲਾਨ ਕੀਤੇ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਜਿਨ੍ਹਾਂ ਵਿਚ ਦਸੰਬਰ ਮਹੀਨੇ ਦੇ ਸ਼ੁਰੂ ਵਿਚ ਪੰਜਾਬ ਭਰ ਵਿਚ ਵਿਧਾਇਕਾਂ ਦੇ ਹਲਕਿਆਂ ਵਿਚ ਝੰਡਾ ਮਾਰਚ ਕਰ ਕੇ ਪੁਤਲੇ ਫ਼ੂਕ ਕੇ ਰਾਖ ਇਕੱਠੀ ਕਰ ਕੇ 6 ਦਸੰਬਰ ਨੂੰ ਬੁੱਢਾ ਨਾਲੇ ਵਿਚ ਪ੍ਰਵਾਹ ਕਰਨ ਅਤੇ 13 ਦਸੰਬਰ ਨੂੰ ਇਤਿਹਾਸਕ ਮਨੁੱਖੀ ਚੇਨ ਬਣਾਉਣ ਵਿਚ ਜਥੇਬੰਦੀ ਵਲੋਂ ਪਹਿਲਾਂ ਤੋਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਅਧਿਆਪਕ ਸਾਥੀਆਂ ਨੂੰ ਲਾਮਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਤੇਜਿੰਦਰ ਸਿੰਘ ਮੋਹਾਲੀ, ਪਰਮਜੀਤ ਸਿੰਘ ਫ਼ਿਰੋਜ਼ਪੁਰ, ਸਰਤਾਜ ਸਿੰਘ ਚੀਮਾ ਕਪੂਰਥਲਾ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀ ਸਭ ਤੋਂ ਅਹਿਮ ਮੰਗ ਪੁਰਾਣੀ ਪੈਨਸ਼ਨ ਬਹਾਲੀ ਦਾ ਚਾਰ ਸਾਲ ਪਹਿਲਾਂ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਹੁਣ ਤੱਕ ਲਾਗੂ ਨਾ ਕਰਨ ਦਾ ਖ਼ਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਰੂਰ ਭੁਗਤਣਾ ਪਵੇਗਾ। ਇਸ ਮੌਕੇ ਸੁਖਦਰਸ਼ਨ ਸਿੰਘ ਬਠਿੰਡਾ, ਪਰਮਜੀਤ ਦੁੱਗਲ ਲੁਧਿਆਣਾ, ਦਪਿੰਦਰ ਸਿੰਘ ਢਿੱਲੋਂ ਫ਼ਾਜ਼ਿਲਕਾ, ਰਵਿੰਦਰ ਸਿੰਘ ਜਲੰਧਰ, ਗੁਰਮੀਤ ਸਿੰਘ ਢੋਲੇਵਾਲ, ਰਵਿੰਦਰਪਾਲ ਸਿੰਘ ਲੁਧਿਆਣਾ, ਹਰਵਿੰਦਰ ਸਿੰਘ ਬਰਨਾਲਾ, ਕਮਲਜੀਤ ਸਿੰਘ ਜਲੰਧਰ, ਤਲਵਿੰਦਰ ਸਿੰਘ ਬੁੱਟਰ ਅੰਮ੍ਰਿਤਸਰ, ਬਿਕਰਮਜੀਤ ਸਿੰਘ ਬੱਲ ਅੰਮ੍ਰਿਤਸਰ, ਅਮਰਜੀਤ ਸਿੰਘ ਰੋਪੜ, ਕੇਵਲ ਸਿੰਘ ਮੁਕਤਸਰ, ਰਾਜ ਕੁਮਾਰ ਟੋਨੀ ਮੁਕਤਸਰ, ਹਰਮੀਤ ਸਿੰਘ ਬਾਜਾਖਾਨਾ, ਸਤਿੰਦਰ ਸਚਦੇਵਾ ਫ਼ਾਜ਼ਿਲਕਾ, ਪਰਮਿੰਦਰ ਸਿੰਘ ਢਿੱਲੋਂ, ਮਨਜੋਤ ਸਿੰਘ ਕਲੇਰ ਆਦਿ ਅਧਿਆਪਕ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਪਾਲ ਗਿਰੀ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ’ਚ ਨੰਨ੍ਹੇ ਵਿਦਿਆਰਥੀਆਂ ਨੇ ਸਿੱਖੀ ਦੰਦਾਂ ਦੀ ਬਣਤਰ ਅਤੇ ਮਹੱਤਤਾ ਬਾਰੇ ਜਾਣਕਾਰੀ
Ad Position 24