22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਬਲਾਕ ਪੱਧਰੀ ਮੇਲੇ ’ਚ ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫ਼ਤਿਹਗੜ੍ਹ ਪੰਜਤੂਰ, 22 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲੀ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਬਹੁਤ ਵਧੀਆ ਯੋਜਨਾਵਾਂ ਤੇ ਉਪਰਾਲੇ ਕੀਤੇ ਜਾ ਰਹੇ ਹਨ । ਇਨ੍ਹਾਂ ਤਹਿਤ ਰਾਜ ਵਿੱਦਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਤਹਿਤ ਦੋ ਰੋਜਾ ਬਲਾਕ ਪੱਧਰੀ ਵਿਸ਼ਾ ਮੇਲਾ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਕਰਵਾਇਆ ਗਿਆ।

Ad Position 21
No active advertisement
ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਇੰਚਾਰਜ ਮਾਸਟਰ ਸ਼ਮਸ਼ੇਰ ਸਿੰਘ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ। ਤਸਵੀਰ : ਪੋਪਲੀ 23-11-2026
ਫ਼ਤਿਹਗੜ੍ਹ ਪੰਜਤੂਰ, 22 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲੀ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਬਹੁਤ ਵਧੀਆ ਯੋਜਨਾਵਾਂ ਤੇ ਉਪਰਾਲੇ ਕੀਤੇ ਜਾ ਰਹੇ ਹਨ । ਇਨ੍ਹਾਂ ਤਹਿਤ ਰਾਜ ਵਿੱਦਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਤਹਿਤ ਦੋ ਰੋਜਾ ਬਲਾਕ ਪੱਧਰੀ ਵਿਸ਼ਾ ਮੇਲਾ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਕਰਵਾਇਆ ਗਿਆ। ਇਸ ਵਿਸ਼ਾ ਮੇਲੇ ’ਚ ਬਲਾਕ ਧਰਮਕੋਟ-1 ਤੇ 2 ਦੇ ਲਗਭਗ 14 ਸਕੂਲਾਂ ਨੇ ਭਾਗ ਲਿਆ। ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਵਲੋਂ ਇੰਡੀਅਨ ਇਥੋਸ ਕਨੈਕਟਡ ਪਾਸਟ, ਪ੍ਰੈਜੈਂਟ ਤੇ ਫ਼ਿਊਚਰ ਤੇ ਭਾਰਤੀ ਜੀਵਨ ਮੁੱਲ ਵਿਸ਼ੇ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਅਤੇ ਰੀਅਲ ਲਾਈਫ਼ ਐਪਲੀਕੇਸ਼ਨ ਤਹਿਤ ਪਾਣੀ ਸ਼ੁੱਧੀ ਕਰਨ ਬਾਰੇ ਵਿਸ਼ੇ ਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਭਾਗ ਲਿਆ। ਗਾਈਡ ਅਧਿਆਪਕ ਮਾਸਟਰ ਸ਼ਮਸ਼ੇਰ ਸਿੰਘ, ਵਰਿੰਦਰ ਸਿੰਘ, ਮੈਡਮ ਵੀਰਪਾਲ ਕੌਰ, ਨਿਰਮਲਜੀਤ ਸਿੰਘ ਅਤੇ ਮੈਡਮ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਹੁਤ ਬਰੀਕੀ ਨਾਲ ਸਮਝਾਉਂਦੇ ਹੋਏ ਤਿਆਰੀ ਕਰਵਾ ਕੇ ਮੁਕਾਬਲੇ ਲਈ ਮੈਦਾਨ ਵਿਚ ਉਤਾਰਿਆ। ਮੇਲੇ ਵਿਚ ਮਾਡਲਾਂ ਦੀ ਜੱਜਮੈਂਟ ਕਰਨ ਪਹੁੰਚੇ ਜੱਜ ਸਾਹਿਬਾਨ ਨੇ ਸਕੂਲ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲ ਅਤੇ ਪ੍ਰਦਰਸ਼ਨੀ ਦਾ ਬਰੀਕੀ ਨਾਲ ਨਿਰੀਖਣ ਕੀਤਾ ਅਤੇ ਮਾਡਲ ਸਬੰਧੀ ਪ੍ਰਸ਼ਨ ਪੁੱਛੇ ਗਏ। ਜੱਜ ਸਾਹਿਬਾਨ ਨੇ ਜੱਜਮੈਂਟ ਦਿੰਦਿਆਂ ਦਾ ਦੋਹਾਂ ਵਿਸ਼ਿਆਂ ਵਿਚ ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਵਿਦਿਆਰਥੀ ਨਵਦੀਪ ਸਿੰਘ ਨੇ ਪਹਿਲਾ ਸਥਾਨ ਅਤੇ ਮਹਿਕਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁਖੀ ਮਾਸਟਰ ਸ਼ਮਸ਼ੇਰ ਅਤੇ ਸਕੂਲ ਐਸ.ਐਮ.ਸੀ. ਦੇ ਚੇਅਰਮੈਨ ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਵਲੋਂ ਸ਼ਿਆਮ ਮੰਦਰ ਵਿਖੇ ਮਨਾਇਆ ਸ਼ਿਆਮ ਜਨਮ ਉਤਸਵ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24