22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼ਿਆਮ ਸੇਵਾ ਸੁਸਾਇਟੀ ਵਲੋਂ ਸ਼ਿਆਮ ਮੰਦਰ ਵਿਖੇ ਮਨਾਇਆ ਸ਼ਿਆਮ ਜਨਮ ਉਤਸਵ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਕੋਟਕਪੂਰਾ ਰੋਡ ਸਥਿਤ ਜਲੰਧਰ ਕਾਲੋਨੀ ਦੇ ਸ਼ਿਆਮ ਮੰਦਰ ਵਿਖੇ ਸ਼ਿਆਮ ਸੇਵਾ ਸੁਸਾਇਟੀ ਵਲੋਂ ਸ਼ਿਆਮ ਜਨਮ ਉਤਸਵ ਮਨਾਇਆ ਗਿਆ। ਇਸ ਮੌਕੇ ਕਰਵਾਈ ਭਜਨ ਸੰਧਿਆ ਦੌਰਾਨ ਸ਼ਰਧਾਲੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਸਮਾਗਮ ਦੀ ਸ਼ੁਰੂਆਤ ਪੰਡਤ ਜੀ ਦੀ ਅਗਵਾਈ ਹੇਠ ਸ਼ਿਆਮ ਦਰਬਾਰ ਦੀ ਪੂਜਾ ਅਤੇ ਜੋਤ ਪ੍ਰਚੰਡ ਕਰਨ ਦੀ ਰਸਮ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਕੋਟਕਪੂਰਾ ਰੋਡ ਸਥਿਤ ਜਲੰਧਰ ਕਾਲੋਨੀ ਦੇ ਸ਼ਿਆਮ ਮੰਦਰ ਵਿਖੇ ਸ਼ਿਆਮ ਸੇਵਾ ਸੁਸਾਇਟੀ ਵਲੋਂ ਸ਼ਿਆਮ ਜਨਮ ਉਤਸਵ ਮਨਾਇਆ ਗਿਆ। ਇਸ ਮੌਕੇ ਕਰਵਾਈ ਭਜਨ ਸੰਧਿਆ ਦੌਰਾਨ ਸ਼ਰਧਾਲੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਸਮਾਗਮ ਦੀ ਸ਼ੁਰੂਆਤ ਪੰਡਤ ਜੀ ਦੀ ਅਗਵਾਈ ਹੇਠ ਸ਼ਿਆਮ ਦਰਬਾਰ ਦੀ ਪੂਜਾ ਅਤੇ ਜੋਤ ਪ੍ਰਚੰਡ ਕਰਨ ਦੀ ਰਸਮ ਨਾਲ ਹੋਈ। ਇਸ ਦੌਰਾਨ ਸ਼ਿਆਮ ਬਾਬਾ ਦਾ ਅਲੌਕਿਕ ਸ਼ਿੰਗਾਰ, ਸ਼ਾਨਦਾਰ ਦਰਬਾਰ ਅਤੇ ਛੱਪਣ ਭੋਗ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਰਹੇ। ਭਜਨ ਗਾਇਕ ਐਡਵੋਕੇਟ ਜੈ ਗੋਇਲ, ਵੰਸ਼ ਵਧਵਾ, ਰੌਸ਼ਨ ਕੁਮਾਰ, ਅਮਰਜੀਤ ਅਤੇ ਰਾਜੀਵ ਉੱਪਲ ਨੇ ਗਣੇਸ਼ ਵੰਦਨਾ ਅਤੇ ਸ਼ਿਆਮ ਸ਼ਤੂਤੀ ਨਾਲ ਭਜਨ ਸੰਧਿਆ ਦਾ ਆਗਾਜ਼ ਕੀਤਾ। ਗਾਇਕਾਂ ਨੇ ਮਨਮੋਹਕ ਭਜਨ ਪੇਸ਼ ਕਰ ਕੇ ਸ਼ਰਧਾਲੂਆਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਮੌਕੇ ਸੁਸਾਇਟੀ ਵਲੋਂ ਮੁੱਖ ਮਹਿਮਾਨਾਂ ਨੂੰ ਦੁਸ਼ਾਲਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਚੇਅਰਮੈਨ ਅਜੈ ਗਰਗ, ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੌਂਸਲਰ ਭੂਸ਼ਨ ਗਰਗ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰ ਮੋਹਨ ਸਹਿਗਲ, ਪ੍ਰਧਾਨ ਵਿਨੋਦ ਪੋਪਲੀ, ਭੁਪੇਸ਼ ਸ਼ਰਮਾ, ਸੰਜੀਵ ਕੁਮਾਰ ਟੀਟੂ, ਸੁਦਾਮਾ ਪੁਰੀ, ਗਗਨ ਅਰੋੜਾ, ਅਮਨ ਅਰੋੜਾ, ਜਗਜੀਵ ਧੀਰ, ਰਮਨੀਸ਼ ਗਰਗ, ਮਿਲਨ ਗਰਗ, ਕਪਿਲ ਕਪੂਰ, ਰਾਜੇਸ਼ ਸਿੰਗਲਾ, ਰਾਜੇਸ਼ ਕੁਮਾਰ ਰਾਜੂ, ਰਾਜੇਸ਼ ਗੋਇਲ, ਰਵੀ ਸਿੰਗਲਾ, ਕਪਿਲ ਕੁਮਾਰ ਖੰਨਾ, ਡਾ. ਰਾਮ ਗੋਪਾਲ ਕੁਮਾਰ, ਜਗਦੀਸ਼ ਬਤਰਾ, ਪਾਰੁਸ਼ ਗਰਗ, ਅਸ਼ੋਕ ਕਾਲੜਾ, ਨਰੇਸ਼ ਬਾਂਸਲ, ਵਿਜੇ ਅਰੋੜਾ, ਜੋਨੀ ਸ਼ਰਮਾ, ਰਾਮਪਾਲ ਮਹਿੰਦੀਰੱਤਾ ਅਤੇ ਯੋਗੇਸ਼ ਸ਼ਰਮਾ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਬਾਲ ਕ੍ਰਿਸ਼ਨ ਬਾਲੀ ਵਲੋਂ ਪਵਨ ਢੰਡ ਦੇ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਬਲਾਕ ਪੱਧਰੀ ਮੇਲੇ ’ਚ ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24