22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਔਲਖ, ਕਪੂਰੇ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਕਿਸ਼ਨਪੁਰਾ ਕਲਾਂ, 22 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਰਬਸੰਮਤੀ ਨਾਲ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਕਪੂਰੇ ਮੈਂਬਰ ਪੀ. ਏ.

Ad Position 21
No active advertisement
ਅਜੀਤ ਡੈਸਕ 23-11-2026
ਕਿਸ਼ਨਪੁਰਾ ਕਲਾਂ, 22 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਰਬਸੰਮਤੀ ਨਾਲ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦੇ ਨਿਧੜਕ ਆਗੂ ਰਾਜਿੰਦਰ ਸਿੰਘ ਕਪੂਰੇ ਮੈਂਬਰ ਪੀ.ਏ.ਸੀ. , ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਕਿਸ਼ਨਪੁਰਾ ਕਲਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਵਰਗੇ ਸਾਫ਼-ਸੁਥਰੀ ਸੋਚ ਵਾਲੇ, ਇਮਾਨਦਾਰ ਤੇ ਪੰਥ ਨੂੰ ਨਾਲ ਲੈ ਕੇ ਚੱਲਣ ਵਾਲੇ ਆਗੂ ਅੱਜ ਦੇ ਸਮੇਂ ਵਿਚ ਲੱਭਣੇ ਬਹੁਤ ਔਖੇ ਹਨ। ਉਨ੍ਹਾਂ ਆਪਣੇ ਪਿਛਲੇ-ਕਾਰਜਕਾਲ ਦੌਰਾਨ ਪੰਥ ਦੀਆਂ ਸਾਰੀਆਂ ਧਿਰਾਂ ਨੂੰ ਇਕ ਮੰਚ ‘ਤੇ ਲਿਆਉਣ ਲਈ ਜੋ ਮਿਹਨਤ ਕੀਤੀ, ਉਹ ਕਾਬਲੇ-ਤਾਰੀਫ਼ ਹੈ। ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਹੋਰ ਵੀ ਮਜ਼ਬੂਤ ਹੋਵੇਗੀ ਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਹੋਰ ਸੁਧਾਰ ਆਵੇਗਾ। ਇਸ ਮੌਕੇ ਰਾਜਿੰਦਰ ਸਿੰਘ ਕਪੂਰੇ, ਪੰਚ ਜਸਵਿੰਦਰ ਸਿੰਘ ਔਲਖ ਨੇ ਨਵੇਂ ਚੁਣੇ ਸਮੂਹ ਅਹੁਦੇਦਾਰਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਇਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਪੰਥ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰ ਮਿਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ ਤੇ ਗੁਰੂ ਘਰਾਂ ਦੀ ਸੇਵਾ-ਸੰਭਾਲ ਨੂੰ ਹੋਰ ਬਿਹਤਰ ਬਣਾਉਣਗੇ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਸ਼ਾਹ, ਬੰਤ ਸਿੰਘ, ਈਸ਼ਵਰ ਸਿੰਘ ਆੜ੍ਹਤੀਆ, ਪ੍ਰਗਟ ਸਿੰਘ ਬੱਬਾ, ਅਮਰ ਸਿੰਘ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਦੇ ਆਈ.ਆਈ.ਸੀ. ਸੈੱਲ ਵਲੋਂ ਵਿਦਿਆਰਥੀਆਂ ਦੀ ਫ਼ੀਲਡ ਵਿਜ਼ਟ ਕਰਵਾਈ ਅਗਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਬਾਲ ਕ੍ਰਿਸ਼ਨ ਬਾਲੀ ਵਲੋਂ ਪਵਨ ਢੰਡ ਦੇ ਦਫ਼ਤਰ ਦਾ ਉਦਘਾਟਨ
Ad Position 24