22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਦੇ 411 ਪਰਿਵਾਰਾਂ ਨੂੰ ਮਿਲੇ ਮਕਾਨਾਂ ਦੇ ਮਾਲਕੀ ਹੱਕ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸੌਂਪੀਆਂ ਰਜਿਸਟਰੀਆਂ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਅੱਜ ਪਿੰਡ ਡਗਰੂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਲਾਲ ਲਕੀਰ ਅੰਦਰ ਆਉਂਦੇ 411 ਮਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕਰਦਿਆਂ ਰਜਿਸਟਰੀਆਂ ਸੌਂਪੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਅੱਜ ਪਿੰਡ ਡਗਰੂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਲਾਲ ਲਕੀਰ ਅੰਦਰ ਆਉਂਦੇ 411 ਮਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕਰਦਿਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਪਹਿਲਕਦਮੀ ਨਾਲ ਪਿੰਡ ਦੇ ਸੈਂਕੜੇ ਪਰਿਵਾਰਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਪ੍ਰਾਪਤ ਹੋਇਆ ਹੈ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ ਯੋਜਨਾ ਇਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਉਪਰਾਲਾ ਹੈ, ਜਿਸ ਰਾਹੀਂ ਲਾਲ ਲਕੀਰ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਪਿੰਡ ਡਗਰੂ ਦੇ 411 ਪਰਿਵਾਰਾਂ ਨੂੰ ਮਾਲਕੀ ਹੱਕ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਅਧਿਕਾਰਾਂ ਨੂੰ ਪਹਿਲ ਦੇ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਵਿਖੇ ਐਨ.ਐਮ. ਐਮ.ਐਸ. ਪ੍ਰੀਖਿਆ ਸ਼ਾਂਤਮਈ ਢੰਗ ਨਾਲ ਮੁਕੰਮਲ ਅਗਲੀ ਖ਼ਬਰ ਕਸਬਾ ਅਜੀਤਵਾਲ ਵਿਖੇ ਵਿਧਾਇਕ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ
Ad Position 24