ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਬੱਚਿਆਂ ਲਈ ਵਸਤੂਆਂ ਦੀ ਪਛਾਣ ਸੰਬੰਧੀ ਗਤੀਵਿਧੀ ਕਰਵਾਈ
ਕਿਸ਼ਨਪੁਰਾ ਕਲਾਂ, 23 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੇ ਗਿਆਨ ਅਤੇ ਸਿੱਖਣ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਨਰਸਰੀ ਜਮਾਤ ਦੇ ਵਿਦਿਆਰਥੀਆਂ ਲਈ ਵਸਤੂਆਂ ਦੀ ਪਛਾਣ ਸਬੰਧੀ ਇਕ ਦਿਲਚਸਪ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਬੱਚਿਆਂ ਨੇ ਰੋਜ਼ਾਨਾ ਜੀਵਨ ਵਿਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਵਸਤੂਆਂ ਜਿਵੇਂ ਖਿਡੌਣੇ, ਕਿਤਾਬਾਂ, ਪੇਂਟਿੰਗ ਅਤੇ ਹੋਰ ਆਮ ਚੀਜ਼ਾਂ ਨੂੰ ਪਛਾਣਿਆ ਅਤੇ ਉਨ੍ਹਾਂ ਦੇ ਨਾਮ ਦੱਸੇ।
ਕਿਸ਼ਨਪੁਰਾ ਕਲਾਂ, 23 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੇ ਗਿਆਨ ਅਤੇ ਸਿੱਖਣ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਨਰਸਰੀ ਜਮਾਤ ਦੇ ਵਿਦਿਆਰਥੀਆਂ ਲਈ ਵਸਤੂਆਂ ਦੀ ਪਛਾਣ ਸਬੰਧੀ ਇਕ ਦਿਲਚਸਪ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਬੱਚਿਆਂ ਨੇ ਰੋਜ਼ਾਨਾ ਜੀਵਨ ਵਿਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਵਸਤੂਆਂ ਜਿਵੇਂ ਖਿਡੌਣੇ, ਕਿਤਾਬਾਂ, ਪੇਂਟਿੰਗ ਅਤੇ ਹੋਰ ਆਮ ਚੀਜ਼ਾਂ ਨੂੰ ਪਛਾਣਿਆ ਅਤੇ ਉਨ੍ਹਾਂ ਦੇ ਨਾਮ ਦੱਸੇ। ਬੱਚਿਆਂ ਨੇ ਇਸ ਗਤੀਵਿਧੀ ਵਿਚ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਛੋਟੀ ਉਮਰ ਵਿਚ ਬੱਚਿਆਂ ਨੂੰ ਖੇਡ-ਖੇਡ ਵਿਚ ਸਿੱਖਿਆ ਦੇਣ ਨਾਲ ਉਨ੍ਹਾਂ ਦੀ ਯਾਦਦਾਸ਼ਤ, ਨਿਰੀਖਣ ਸ਼ਕਤੀ ਅਤੇ ਆਤਮ-ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ। ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਰਚਨਾਤਮਿਕ ਸਿੱਖਿਆ ਪ੍ਰਦਾਨ ਕਰਨਾ ਹੈ।