26 ਨੂੰ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਖ਼ੁਸ਼ਹਾਲ ਪੰਜਾਬ ਰੈਲੀ ਇਤਿਹਾਸਕ ਹੋਵੇਗੀ-ਕੈਬਨਿਟ ਮੰਤਰੀ ਸੌਂਦ
116 ਏਕੜ ਵਿਚ ਕੀਤੇ ਜਾ ਰਹੇ ਹਨ ਵਿਸ਼ਾਲ ਪ੍ਰਬੰਧ
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਮੋਗਾ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ| ਸਵੇਰ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ| ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸਵੇਰੇ 10 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਭਾਈ ਪਰਮਜੀਤ ਸਿੰਘ ਖਾਲਸਾ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਚਰਨ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ’ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਵਿਚ ਜਿੱਥੇ ਚਾਰ ਉਦਾਸੀਆਂ ਕੀਤੀਆਂ ਉੱਥੇ ਉਨ੍ਹਾਂ ਲੁਕਾਈ ਨੂੰ ਨਾਮ ਜਪੋ, ਕਿਰਤ ਕਰੋ, ਵੰਡ ਕੇ ਛਕੋ ਦੇ ਉਪਦੇਸ਼ ਦਿੱਤਾ| ਉਨ੍ਹਾਂ ਨੇ ਗੁਰਦੁਆਰਾ ਸਾਹਿਬ ਪੁੱਜੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ| ਇਸੇ ਤਰ੍ਹਾਂ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਦਸਮੇਸ਼ ਨਗਰ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ| ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ| ਉਪਰੰਤ ਕੀਰਤਨੀ ਜਥੇ ਨੇ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ| ਉੱਘੇ ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਧੱਲੇਕੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ’ਤੇ ਚਾਨਣਾ ਪਾਉਂਦਿਆਂ ਸਮੁੱਚੀ ਲੁਕਾਈ ਨੂੰ ਉਨ੍ਹਾਂ ਵਲੋਂ ਦਰਸਾਏ ਹੋਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ| ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ| ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਗਲ ਸਿੰਘ, ਗੁਰਦੇਵ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਹਰਦਿਆਲ ਸਿੰਘ ਸੇਖਾ, ਅਮਰੀਕ ਸਿੰਘ, ਤਰਲੋਚਨ ਸਿੰਘ, ਪ੍ਰੇਮ ਸਿੰਘ, ਬਾਬਾ ਪ੍ਰੀਤਮ ਸਿੰਘ, ਰਸਾਲ ਸਿੰਘ, ਜਥੇਦਾਰ ਸੁਰਜੀਤ ਸਿੰਘ ਸੋਢੀ, ਬਾਬਾ ਸੁਖਦੇਵ ਸਿੰਘ ਟੈਣੀ, ਡਾ. ਰੇਸ਼ਮ ਸਿੰਘ, ਡਾ.
ਗ
ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹੈੱਡ ਗ੍ਰੰਥੀ ਭਾਈ ਚਰਨ ਸਿੰਘ ਤੇ ਹਾਜ਼ਰ ਸੰਗਤਾਂ|
25-11-2026
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਮੋਗਾ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ| ਸਵੇਰ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ| ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸਵੇਰੇ 10 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਭਾਈ ਪਰਮਜੀਤ ਸਿੰਘ ਖਾਲਸਾ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਚਰਨ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ’ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਵਿਚ ਜਿੱਥੇ ਚਾਰ ਉਦਾਸੀਆਂ ਕੀਤੀਆਂ ਉੱਥੇ ਉਨ੍ਹਾਂ ਲੁਕਾਈ ਨੂੰ ਨਾਮ ਜਪੋ, ਕਿਰਤ ਕਰੋ, ਵੰਡ ਕੇ ਛਕੋ ਦੇ ਉਪਦੇਸ਼ ਦਿੱਤਾ| ਉਨ੍ਹਾਂ ਨੇ ਗੁਰਦੁਆਰਾ ਸਾਹਿਬ ਪੁੱਜੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ| ਇਸੇ ਤਰ੍ਹਾਂ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਦਸਮੇਸ਼ ਨਗਰ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ| ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ| ਉਪਰੰਤ ਕੀਰਤਨੀ ਜਥੇ ਨੇ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ| ਉੱਘੇ ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਧੱਲੇਕੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ’ਤੇ ਚਾਨਣਾ ਪਾਉਂਦਿਆਂ ਸਮੁੱਚੀ ਲੁਕਾਈ ਨੂੰ ਉਨ੍ਹਾਂ ਵਲੋਂ ਦਰਸਾਏ ਹੋਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ| ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ| ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਗਲ ਸਿੰਘ, ਗੁਰਦੇਵ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਹਰਦਿਆਲ ਸਿੰਘ ਸੇਖਾ, ਅਮਰੀਕ ਸਿੰਘ, ਤਰਲੋਚਨ ਸਿੰਘ, ਪ੍ਰੇਮ ਸਿੰਘ, ਬਾਬਾ ਪ੍ਰੀਤਮ ਸਿੰਘ, ਰਸਾਲ ਸਿੰਘ, ਜਥੇਦਾਰ ਸੁਰਜੀਤ ਸਿੰਘ ਸੋਢੀ, ਬਾਬਾ ਸੁਖਦੇਵ ਸਿੰਘ ਟੈਣੀ, ਡਾ. ਰੇਸ਼ਮ ਸਿੰਘ, ਡਾ. ਸੁਰਜੀਤ ਸਿੰਘ, ਬਲਵਿੰਦਰ ਸਿੰਘ, ਬਾਬਾ ਮੰਗਾ ਸਿੰਘ, ਜਥੇ. ਸੁਖਦੇਵ ਸਿੰਘ, ਡਾ. ਹਰਨੇਕ ਸਿੰਘ, ਰਾਜਕੀਰਤ ਸਿੰਘ, ਕੁਲਦੀਪ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਰਾਗੀ ਨਿਰਮਲ ਸਿੰਘ, ਹਰਜੀਤ ਸਿੰਘ ਗ੍ਰੰਥੀ, ਕਵੀਸ਼ਰ ਰੌਸ਼ਨ ਸਿੰਘ ਬੱਧਨੀ ਵਾਲੇ, ਸਤਿਕਾਰ ਸਿੰਘ, ਅਨਮੋਲਜੀਤ ਸਿੰਘ, ਬਲਜਿੰਦਰ ਸਿੰਘ ਖਾਲਸਾ, ਸੁਰਿੰਦਰ ਸਿੰਘ ਬੈਂਕ ਮੈਨੇਜਰ, ਬਲਜਿੰਦਰ ਸਿੰਘ, ਹਰਬੰਸ ਸਿੰਘ, ਮੰਦਰ ਸਿੰਘ, ਮਨਿੰਦਰਪਾਲ ਸਿੰਘ, ਪ੍ਰਭਮਨਜੀਤ ਸਿੰਘ, ਇੰਸ. ਚਰਨਜੀਤ ਸਿੰਘ, ਅਮਨਦੀਪ ਸਿੰਘ, ਬਿੰਦਰ ਸਿੰਘ ਕੰਡਾ, ਪ੍ਰੀਤਮ ਸਿੰਘ, ਸੂਬੇਦਾਰ ਅਵਤਾਰ ਸਿੰਘ, ਬਲਜੀਤ ਸ ਿੰਘ, ਬਲਜੀਤ ਸਿੰਘ ਲੱਕੀ, ਆਕਾਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ| ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ ਗਏ|