24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ ਭਾਜਪਾ ਗੱਠਜੋੜ ਪੰਜਾਬ ’ਚ ਇਕ ਨਵਾਂ ਇਤਿਹਾਸ ਸਿਰਜੇਗਾ-ਅਕਾਲੀ ਆਗੂ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਆ ਰਹੀਆਂ 2027 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ ਦਾ ਐਲਾਨ ਕੀਤਾ ਗਿਆ। ਇਸ ਗੱਠਜੋੜ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਤੇ ਉਨ੍ਹਾਂ ਨੇ ਜਿੱਥੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਉੱਥੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵੀ ਖ਼ੁਸ਼ੀ ਸਾਂਝੀ ਕੀਤੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਹੋਏ ਗੱਠਜੋੜ ਨੂੰ ਲੈ ਕੇ ਬੱਧਨੀ ਕਲਾਂ ਵਿਖੇ ਲੱਡੂ ਵੰਡ ਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਹੋਰ ਆਗੂ ਤੇ ਵਰਕਰ| ਤਸਵੀਰ: ਸੰਜੀਵ ਕੋਛੜ 25-11-2026
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਆ ਰਹੀਆਂ 2027 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ ਦਾ ਐਲਾਨ ਕੀਤਾ ਗਿਆ। ਇਸ ਗੱਠਜੋੜ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਤੇ ਉਨ੍ਹਾਂ ਨੇ ਜਿੱਥੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਉੱਥੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਦੇ ਦਫ਼ਤਰ ਵਿਖੇ ਤਜਿੰਦਰ ਸਿੰਘ ਮਿੱਡੂਖੇੜਾ ਸੀਨੀਅਰ ਅਕਾਲੀ ਆਗੂ, ਤੀਰਥ ਸਿੰਘ ਮਾਹਲਾ ਹਲਕਾ ਇੰਚਾਰਜ ਬਾਘਾ ਪੁਰਾਣਾ ਤੇ ਮੈਂਬਰ ਪੀ.ਏ.ਸੀ., ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਮੋਗਾ, ਨਰਿੰਦਰ ਕੌਰ ਰਣੀਆ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਖਣਮੁਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਸਿਰਜੇਗਾ ਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ ਝੰਡੇਆਣਾ, ਸੁਖਜੀਵਨ ਸਿੰਘ ਸੁੱਖਾ ਰੌਲੀ, ਜਸਪਿੰਦਰ ਕੌਰ ਰਣੀਆ, ਦੇਬ ਅਸੀਸ ਮਲਿਕ ਸ਼ਹਿਰੀ ਪ੍ਰਧਾਨ, ਸੁਖਵੀਰ ਸਿੰਘ ਹਲਕਾ ਮੋਗਾ ਯੂਥ ਪ੍ਰਧਾਨ, ਭੁਪਿੰਦਰ ਸਿੰਘ ਚੜਿੱਕ, ਜਸਨੂਰ ਸਿੰਘ, ਹਰਜੋਤ ਸਿੰਘ ਡੇਮਰੂ, ਜੋਏਦੀਪ ਸਿੰਘ, ਸੁਖਜੀਤ ਸਿੰਘ ਮਾਹਲਾ, ਵਿੱਕੀ ਫੂਲੇਵਾਲੀਆ, ਜਗਮੋਹਨ ਸਿੰਘ ਜੈ ਸਿੰਘ ਵਾਲਾ, ਹਰਮੀਤ ਸਿੰਘ ਕੋਟਲਾ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਹੋਏ ਗੱਠਜੋੜ ਸਬੰਧੀ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ’ ਚ ਵੰਡੇ ਲੱਡੂ ਬੱਧਨੀ ਕਲਾਂ, (ਸੰਜੀਵ ਕੋਛੜ)-ਅਕਾਲੀ ਭਾਜਪਾ ਦੀ ਸਰਕਾਰ ਸੂਬਾ ਵਾਸੀਆਂ ਦੀਆਂ ਆਸਾਂ ’ਤੇ ਖਰਾ ਉੱਤਰਦੀ ਹੋਈ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰੇਗੀ, ਉੱਥੇ ਹੀ ਸੂਬੇ ’ਚ ਪਛੜਿਆ ਹੋਇਆ ਵਿਕਾਸ ਮੁੜ ਲੀਹਾਂ ’ਤੇ ਆਵੇਗਾ| ਇਹ ਪ੍ਰਗਟਾਵਾ ਖਣਮੁੱਖ ਭਾਰਤੀ ਪੱਤੋ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਇਕ ਵਾਰ ਫਿਰ ਤੋਂ ਹੋਏ ਗੱਠਜੋੜ ਦੀ ਖੁਸ਼ੀ ’ਚ ਵੱਡੀ ਗਿਣਤੀ ’ਚ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਆਪਸੀ ਗੱਠਜੋੜ ਹੋਣ ਨਾਲ ਜਿੱਥੇ ਵਿਰੋਧੀ ਧਿਰਾਂ ਨੂੰ ਘਬਰਾਹਟ ਪੈਦਾ ਹੋ ਗਈ ਹੈ, ਉੱਥੇ ਹੀ ਅਕਾਲੀ ਦਲ ਤੇ ਭਾਜਪਾ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ| ਉਨ੍ਹਾਂ ਆਉਂਦੇ ਜਾਂਦੇ ਰਾਹਗੀਰਾਂ ਨੂੰ ਲੱਡੂ ਵੰਡਦਿਆਂ ਵਧਾਈ ਦਿੱਤੀ ਤੇ ਦੱਸਿਆ ਕਿ ਸੂਬੇ ’ਚ ਪੰਜ ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਵਾਲੇ ਦਿਨ 8 ਦਸੰਬਰ ਨੂੰ ਮੋਗਾ ਵਿਖੇ ਬਹੁਤ ਵੱਡੀ ਰੈਲੀ ਵੀ ਕੀਤੀ ਜਾ ਰਹੀ ਹੈ| ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ ਤੋਂ ਇਲਾਵਾ ਦੋਵਾਂ ਪਾਰਟੀਆਂ ਦੀ ਹਾਈਕਮਾਂਡ ਵਲੋਂ ਲੋਕਾਂ ਨੂੰ ਆਪਣਾ ਵਿਜ਼ਨ ਸਾਫ ਕੀਤਾ ਜਾਵੇਗਾ|
Ad Position 22
No active advertisement
ਪਿਛਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਪੰਜਾਬ ’ਚ ਇਕ ਨਵਾਂ ਇਤਿਹਾਸ ਸਿਰਜੇਗਾ-ਅਕਾਲੀ ਆਗੂ ਅਗਲੀ ਖ਼ਬਰ 26 ਨੂੰ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਖ਼ੁਸ਼ਹਾਲ ਪੰਜਾਬ ਰੈਲੀ ਇਤਿਹਾਸਕ ਹੋਵੇਗੀ-ਕੈਬਨਿਟ ਮੰਤਰੀ ਸੌਂਦ 116 ਏਕੜ ਵਿਚ ਕੀਤ...
Ad Position 24