24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਨਗਣਨਾ-2027 ਬਾਰੇ ਜਾਗਰੂਕ ਕਰਨ ਲਈ ਪਿੰਡਾਂ ’ਚ ਪਹੁੰਚੀ ਡਿਜੀਟਲ ਐਲ.ਈ.ਡੀ. ਵੈਨ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਨੂੰ ਲੈ ਕੇ ਲੋਕਾਂ ’ਚ ਜਾਗਰੂਕਤਾ ਪੈਦਾ ਕਰਨ ਅਤੇ ਇਸ ਕੌਮੀ ਮਹੱਤਵ ਵਾਲੇ ਕਾਰਜ ਵਿਚ ਹਰੇਕ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਮੋਗਾ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਿਜੀਟਲ ਐਲ.

Ad Position 21
No active advertisement
ਅਜੀਤ ਡੈਸਕ 25-11-2026
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਨੂੰ ਲੈ ਕੇ ਲੋਕਾਂ ’ਚ ਜਾਗਰੂਕਤਾ ਪੈਦਾ ਕਰਨ ਅਤੇ ਇਸ ਕੌਮੀ ਮਹੱਤਵ ਵਾਲੇ ਕਾਰਜ ਵਿਚ ਹਰੇਕ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਮੋਗਾ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਿਜੀਟਲ ਐਲ.ਈ.ਡੀ. ਵੈਨ ਨਿਹਾਲ ਸਿੰਘ ਵਾਲਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਆਡੀਓ ਵੀਡੀਓ ਸੰਦੇਸ਼ਾਂ ਰਾਹੀਂ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਇਸ ਨਾਲ ਜੁੜੀਆਂ ਆਨਲਾਈਨ ਸਹੂਲਤਾਂ ਬਾਰੇ ਜਾਣਕਾਰੀ ਦੇ ਰਹੀ ਹੈ। ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਜਨਗਣਨਾ ਅਧਿਕਾਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਾਡੀ ਜਨਗਣਨਾ , ਸਾਡਾ ਵਿਕਾਸ ਦੇ ਸੰਦੇਸ਼ ਨਾਲ ਲੋਕਾਂ ਤੱਕ ਪਹੁੰਚ ਕਰ ਰਹੀ ਇਹ ਵੈਨ 13 ਨਵੰਬਰ ਤੋਂ 30 ਨਵੰਬਰ 2026 ਤੱਕ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਜਾਗਰੂਕਤਾ ਗਤੀਵਿਧੀਆਂ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਵੈਨ ਵਲੋਂ ਮਾਣੂੰਕੇ, ਘੋਲੀਆ ਖ਼ੁਰਦ, ਬੁਰਜ ਦੁੱਨਾ, ਰਾਊਕੇ ਕਲਾਂ, ਬੀੜ ਰਾਊਕੇ ਅਤੇ ਰਣਸੀਂਹ ਖ਼ੁਰਦ ਵਿਖੇ ਲੋਕਾਂ ਨੂੰ ਜਨਗਣਨਾ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਅਤੇ ਸੂਬੇ ਦੇ ਭਵਿੱਖੀ ਵਿਕਾਸ ਦੀ ਯੋਜਨਾਬੰਦੀ ਦਾ ਇਕ ਅਹਿਮ ਆਧਾਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਸਹੂਲਤ ਦਿੱਤੀ ਗਈ ਹੈ। ਇਸ ਸਹੂਲਤ ਰਾਹੀਂ ਲੋਕ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਘਰ ਬੈਠੇ ਆਪਣੇ ਮਕਾਨ ਅਤੇ ਪਰਿਵਾਰ ਸਬੰਧੀ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਪਰਿਵਾਰ ਨੂੰ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐਸ.ਈ. ਆਈ.ਡੀ.) ਮਿਲੇਗਾ, ਜਿਸ ਨੂੰ ਬਾਅਦ ਵਿਚ ਘਰ-ਘਰ ਜਾਣ ਵਾਲੇ ਅਧਿਕਾਰਤ ਜਨਗਣਨਾ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਪੰਜਾਬ ’ਚ ਇਕ ਨਵਾਂ ਇਤਿਹਾਸ ਸਿਰਜੇਗਾ-ਅਕਾਲੀ ਆਗੂ
Ad Position 24