24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਸਾਖੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰੂ ਜੀ ਦੇ ਸਰਬੱਤ ਦੇ ਭਲੇ, ਸਮਾਨਤਾ, ਸਚਾਈ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸੇ ਤਹਿਤ ਚੌਥੀ ਜਮਾਤ ਦੀ ਵਿਦਿਆਰਥਣ ਅਸੀਸ ਕੌਰ ਸਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਸੁੰਦਰ ਕਵਿਤਾ ਦਾ ਗਾਇਨ ਕਰ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਪੂਰੀ ਇਕਾਗਰਤਾ ਅਤੇ ਸ਼ਰਧਾ ਨਾਲ ਸਮੁੱਚੇ ਪ੍ਰੋਗਰਾਮ ਨੂੰ ਸੁਣਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕੀਤੀ। ਇਸੇ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ, ਮਨੁੱਖਤਾ ਦੀ ਸੇਵਾ ਕਰਨ ਅਤੇ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਪਾਵਨ ਮੌਕੇ ‘ਤੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਹਰਪ੍ਰੀਤ ਕੌਰ ਸਹਿਗਲ, ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ, ਅਕਾਦਮਿਕ ਸਲਾਹਕਾਰ ਹਰਪ੍ਰੀਤ ਕੌਰ ਅਤੇ ਡਾ. ਗੁਰਚਰਨ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਬੇਟੀ ਨਿਤਾਸ਼ਾ ਦੇ ਵਿਆਹ ਮੌਕੇ ਅਨੇਕਾਂ ਸ਼ਖ਼ਸੀਅਤਾਂ ਨੇ ਦਿੱ... ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24