ਅਕਾਲੀ-ਭਾਜਪਾ ਗੱਠਜੋੜ ਕਿਸਾਨਾਂ ਦੀ ਭਲਾਈ ਅਤੇ ਏਕਤਾ ਲਈ ਨਵਾਂ ਰਾਹ ਖੋਲ੍ਹੇਗਾ-ਗਰੋਵਰ, ਪਨੇਸਰ, ਜੱਗਾ
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਹੋਇਆ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਇ ਸਿਰਜੇਗਾ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ। ਇਸ ਗੱਠਜੋੜ ਦੇ ਸਦਕਾ ਪੰਜਾਬ ਵਿਚ ਹਿੰਦੂ-ਸਿੱਖ ਭਾਈਚਾਰਕ ਏਕਤਾ ਅਤੇ ਆਪਸੀ ਸਾਂਝ ਹੋਰ ਮਜ਼ਬੂਤ ਹੋਵੇਗੀ।
ਪ
ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਪਨੇਸਰ ਅਤੇ ਜਗਰਾਜ ਸਿੰਘ ਜੱਗਾ।
25-11-2026
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਹੋਇਆ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਇ ਸਿਰਜੇਗਾ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ। ਇਸ ਗੱਠਜੋੜ ਦੇ ਸਦਕਾ ਪੰਜਾਬ ਵਿਚ ਹਿੰਦੂ-ਸਿੱਖ ਭਾਈਚਾਰਕ ਏਕਤਾ ਅਤੇ ਆਪਸੀ ਸਾਂਝ ਹੋਰ ਮਜ਼ਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਵੈਸਟ ਦੇ ਸੀਨੀਅਰ ਆਗੂਆਂ ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਪਨੇਸਰ ਮੋਗਾ ਅਤੇ ਜਗਰਾਜ ਸਿੰਘ ਜੱਗਾ ਮੋਗਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕੀਤਾ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਵਜੋਂ ਕਾਰਜਕਾਲ ਰਿਹਾ ਹੈ। ਉਸ ਸਮੇਂ ਦੌਰਾਨ ਪੰਜਾਬ ਵਿਚ ਕਈ ਅਹਿਮ ਵਿਕਾਸ ਕਾਰਜ ਅਤੇ ਇਤਿਹਾਸਕ ਪ੍ਰੋਜੈਕਟ ਕੀਤੇ ਗਏ, ਜਿਨ੍ਹਾਂ ਨੂੰ ਪੰਜਾਬ ਦੇ ਵਿਕਾਸ ਦੇ ਇਤਿਹਾਸ ਵਿਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦਾ ਤਜਰਬਾ ਪੰਜਾਬ ਦੀ ਰਾਜਨੀਤੀ ਵਿਚ ਆਪਣੀ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਤੱਕ ਪੂਰੇ ਨਹੀਂ ਹੋਏ। ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਨਾਂਅ ‘ਤੇ ਕਈ ਉਮੀਦਾਂ ਦਿਖਾਈਆਂ ਗਈਆਂ ਸਨ, ਪਰ ਲੋਕ ਅੱਜ ਵੀ ਰੁਜ਼ਗਾਰ, ਕਿਸਾਨੀ , ਨਸ਼ਿਆਂ ਅਤੇ ਆਰਥਿਕ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਜਿੱਤ ਹਾਸਲ ਕਰ ਕੇ ਪੰਜਾਬ ਵਿਚ ਸਰਕਾਰ ਬਣਾਏਗਾ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੂਬੇ ਦੀ ਵਾਗਡੋਰ ਸੰਭਾਲਣਗੇ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਇਤਿਹਾਸਕ ਰੈਲੀ ਪੰਜਾਬ ਦੀ ਰਾਜਨੀਤੀ ਲਈ ਇਕ ਅਹਿਮ ਮੌਕਾ ਹੋਵੇਗੀ। ਅੰਤ ਵਿਚ ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਪਨੇਸਰ ਅਤੇ ਜਗਰਾਜ ਸਿੰਘ ਜੱਗਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦਾ ਮਕਸਦ ਪੰਜਾਬ ਨੂੰ ਮੁੜ ਤਰੱਕੀ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਲਿਜਾਣਾ ਹੈ।