ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸਮਾਲਸਰ, 25 ਨਵੰਬਰ (ਗੁਰਜੰਟ ਕਲਸੀ ਲੰਡੇ)-ਯੂਨੀਕ ਸਕੂਲ ਆਫ ਸਟੱਡੀਜ਼ ਸਮਾਲਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ, ਮੂਲ ਮੰਤਰ, ਕਵੀਸ਼ਰੀ ਅਤੇ ਸ਼ਬਦ ਗਾਇਨ ਕੀਤਾ ਗਿਆ।
ਸਮਾਲਸਰ, 25 ਨਵੰਬਰ (ਗੁਰਜੰਟ ਕਲਸੀ ਲੰਡੇ)-ਯੂਨੀਕ ਸਕੂਲ ਆਫ ਸਟੱਡੀਜ਼ ਸਮਾਲਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ, ਮੂਲ ਮੰਤਰ, ਕਵੀਸ਼ਰੀ ਅਤੇ ਸ਼ਬਦ ਗਾਇਨ ਕੀਤਾ ਗਿਆ। ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਸੰਪੂਰਨਤਾ ਦੀ ਅਰਦਾਸ ਤੋਂ ਬਾਅਦ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸਕੂਲ ਮੁਖੀ ਦੇਸ ਰਾਜ, ਕੋਆਰਡੀਨੇਟਰ ਪੂਨਮ ਪਠੇਜਾ, ਗੁਰਵਿੰਦਰ ਕੌਰ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।