ਬੀਬੀ ਨਰਿੰਦਰ ਕੌਰ ਰਣੀਆਂ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ
ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਬਣਨ ’ਤੇ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ, ਸਟਾਫ ਅਤੇ ਵਿਦਿਆਰਥੀਆਂ ਵਲੋਂ ਮੁਬਾਰਕਬਾਦ ਦਿੱਤੀ ਗਈ| ਇਸ ਮੌਕੇ ਪ੍ਰਿੰਸੀਪਲ ਡਾ.
ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਬਣਨ ’ਤੇ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ, ਸਟਾਫ ਅਤੇ ਵਿਦਿਆਰਥੀਆਂ ਵਲੋਂ ਮੁਬਾਰਕਬਾਦ ਦਿੱਤੀ ਗਈ| ਇਸ ਮੌਕੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੀਬੀ ਨਰਿੰਦਰ ਕੌਰ ਰਣੀਆਂ ਇਕ ਸੂਝਵਾਨ, ਸੰਜੀਦਾ ਅਤੇ ਦੂਰ-ਅੰਦੇਸ਼ ਸ਼ਖਸੀਅਤ ਦੇ ਮਾਲਕ ਹਨ| ਉਨ੍ਹਾਂ ਨੇ ਹਮੇਸ਼ਾ ਪੰਥਕ ਮਰਿਆਦਾਵਾਂ, ਸਿੱਖੀ ਸਿਧਾਂਤਾਂ ਅਤੇ ਧਾਰਮਿਕ ਤੇ ਸਮਾਜਿਕ ਕਾਰਜਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਮੈਂਬਰ ਵਜੋਂ ਮਿਲੀ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਸ਼ਖਸੀਅਤ ਅਤੇ ਪੰਥਕ ਸੇਵਾਵਾਂ ਦਾ ਮਾਣ ਹੈ| ਉਨ੍ਹਾਂ ਆਸ ਪ੍ਰਗਟਾਈ ਕਿ ਬੀਬੀ ਨਰਿੰਦਰ ਕੌਰ ਰਣੀਆਂ ਆਪਣੀ ਯੋਗਤਾ, ਤਜਰਬੇ ਅਤੇ ਸੂਝ-ਬੂਝ ਨਾਲ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸੰਸਥਾ ਦੀ ਬਿਹਤਰੀ ਲਈ ਹੋਰ ਵੀ ਵਧੇਰੇ ਯੋਗਦਾਨ ਪਾਉਣਗੇ| ਕਾਲਜ ਦੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਵਲੋਂ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਵਧਾਈ ਦਿੱਤੀ|