ਪਾਕਿਸਤਾਨੀ ਮੰਤਰੀ ਵਲੋਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ . ਕਥੂਰੀਆ ਦਾ ਸਨਮਾਨ
ਸਮਾਲਸਰ, 25 ਨਵੰਬਰ (ਗੁਰਜੰਟ ਕਲਸੀ ਲੰਡੇ)-ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ: ਦਲਬੀਰ ਸਿੰਘ ਕਥੂਰੀਆ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣ ’ਤੇ ਸੰਗਤਾਂ ਅਤੇ ਪ੍ਰਬੰਧਕਾਂ ਵਲੋਂ ਬਹੁਤ ਹੀ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਡਾ: ਕਥੂਰੀਆ ਗੁਰੂ ਘਰ ਨਤਮਸਤਕ ਹੋਏ ਉਪਰੰਤ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
ਸਮਾਲਸਰ, 25 ਨਵੰਬਰ (ਗੁਰਜੰਟ ਕਲਸੀ ਲੰਡੇ)-ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ: ਦਲਬੀਰ ਸਿੰਘ ਕਥੂਰੀਆ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣ ’ਤੇ ਸੰਗਤਾਂ ਅਤੇ ਪ੍ਰਬੰਧਕਾਂ ਵਲੋਂ ਬਹੁਤ ਹੀ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਡਾ: ਕਥੂਰੀਆ ਗੁਰੂ ਘਰ ਨਤਮਸਤਕ ਹੋਏ ਉਪਰੰਤ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਕਿਸਤਾਨ ਵਿਚ ਘੱਟ ਗਿਣਤੀ ਮਾਮਲਿਆਂ ਵਿਭਾਗ ਦੇ ਕੇਂਦਰੀ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਡਾ: ਦਲਬੀਰ ਸਿੰਘ ਕਥੂਰੀਆ ਨੂੰ ਜੀ ਆਇਆਂ ਕਿਹਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਸ਼ਵ ਪੰਜਾਬੀ ਸਭਾ ਵਲੋਂ ਪੰਜਾਬੀ ਮਾਂ ਬੋਲੀ ਵਾਸਤੇ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ| ਜ਼ਿਕਰਯੋਗ ਹੈ ਕਿ ਡਾ: ਦਲਬੀਰ ਸਿੰਘ ਕਥੂਰੀਆ ਕੁਝ ਦਿਨ ਪਹਿਲਾਂ ਪਾਕਿਸਤਾਨ ਵਿਚ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਵਿਚ ਹਿੱਸਾ ਲੈਣ ਲਾਹੌਰ ਪਹੁੰਚੇ ਸਨ। ਪਾਕਿਸਤਾਨ ਵਿਚ ਮਿਲੇ ਮਾਣ ਸਨਮਾਨ ’ਤੇ ਪ੍ਰਧਾਨ ਸਤਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੋਹਣ ਸਿੰਘ ਗੈਦੂ, ਪੰਜਾਬ ਦੇ ਪ੍ਰਧਾਨ ਸਤਬੀਰ ਸਿੰਘ ਰਿਆੜ, ਮਾਲਵਾ ਜ਼ੋਨ ਪੰਜਾਬ ਦੇ ਪ੍ਰਧਾਨ ਰਾਜਵੀਰ ਸੰਧੂ ਨੇ ਡਾ: ਕਥੂਰੀਆ ਨੂੰ ਮੁਬਾਰਕਾਂ ਦਿੱਤੀਆਂ।