ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਵਲੋਂ ਨਗਰ ਕੀਰਤਨ ਸਜਾਇਆ
ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਦੂਸਰਾ ਮਹਾਨ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸ੍ਰੀਮਾਨ ਸੰਤ ਬਾਬਾ ਭਾਗ ਸਿੰਘ ਡੇਰਾ ਭੋਰੇ ਵਾਲਿਆਂ ਦੇ ਅਸਥਾਨ ਅੰਗੀਠਾ ਸਾਹਿਬ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਆਰੰਭ ਹੋਇਆ।
ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਦੂਸਰਾ ਮਹਾਨ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸ੍ਰੀਮਾਨ ਸੰਤ ਬਾਬਾ ਭਾਗ ਸਿੰਘ ਡੇਰਾ ਭੋਰੇ ਵਾਲਿਆਂ ਦੇ ਅਸਥਾਨ ਅੰਗੀਠਾ ਸਾਹਿਬ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਆਰੰਭ ਹੋਇਆ। ਇਸ ਨਗਰ ਕੀਰਤਨ ਵਿਚ ਪੰਜਾਂ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਵਲੋਂ ਸੇਵਾਵਾਂ ਨਿਭਾਈਆਂ ਗਈਆਂ। ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਅੰਗੀਠਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਕਥਾ-ਕੀਰਤਨ ਅਤੇ ਢਾਡੀ ਸਿੰਘਾਂ ਵਲੋਂ ਗੁਰ ਇਤਿਹਾਸ ਸੁਣਾਇਆ ਗਿਆ| ਇਸ ਵਿਚ ਸੰਤ ਰਵਿੰਦਰ ਸਿੰਘ ਜੰਡ ਵਾਲਿਆਂ ਵਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਗਿਆਨੀ ਪਰਮਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਜਗਦੀਪ ਸਿੰਘ, ਗਿ: ਰਾਜਵਿੰਦਰ ਸਿੰਘ ਚਾਕਰ ਗੁ: ਪ੍ਰਬੰਧਕ ਕਮੇਟੀ ਪਾ: ਛੇਵੀਂ ਵਲੋਂ ਨਗਰ ਕੀਰਤਨ ਵਿਚ ਸਹਿਯੋਗ ਦਿੱਤਾ ਗਿਆ। ਸਟੇਜ ਸਕੱਤਰ ਦੀ ਸੇਵਾ ਗਿਆਨੀ ਮਹਿੰਦਰ ਸਿੰਘ ਵਲੋਂ ਨਿਭਾਈ ਗਈ। ਢਾਡੀ ਭਾਈ ਬਲਵਿੰਦਰ ਸਿੰਘ ਭਗਤਾ ਭਾਈ, ਕਵੀਸ਼ਰ ਵੀਰ ਭਾਨ ਸਿੰਘ ਮੌੜ ਮਾਲਵਾ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਇਆ ਗਿਆ। ਇੰਟਰਨੈਸ਼ਨਲ ਗਤਕਾ ਅਖਾੜਾ ਮਾਤਾ ਸਾਹਿਬ ਕੌਰ ਉਸਤਾਦ ਗਿਆਨੀ ਜਗਸੀਰ ਸਿੰਘ ਦੀ ਟੀਮ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਸਰਪੰਚ ਸੁਰਜੀਤ ਸਿੰਘ, ਸਮਿੰਦਰ ਸਿੰਘ, ਗੁਰਬਚਨ ਸਿੰਘ, ਨਿਸ਼ਾਨ ਸਿੰਘ, ਚੰਦ ਸਿੰਘ, ਰਾਣਾ ਸਿੰਘ, ਰਾਮ ਸਿੰਘ, ਗੋਪਾਲ ਸਿੰਘ, ਹਰਮਨ ਸਿੰਘ ਕੈਨੇਡਾ, ਲੱਖਾ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ, ਗੇਲਾ ਸਿੰਘ, ਗੁਰਦੇਵ ਸਿੰਘ, ਬਿੰਦਰ ਸਿੰਘ, ਬਿੱਲੂ ਸਿੰਘ, ਰਾਮ ਸਿੰਘ, ਜਗਤ ਸਿੰਘ, ਡਾ. ਬਲਜੀਤ ਸਿੰਘ, ਗੋਰਾ ਸਿੰਘ, ਸੁਖਵਿੰਦਰ ਸਿੰਘ ਕਾਲਾ, ਨੇਕ ਸਿੰਘ, ਅੰਮ੍ਰਿਤਪਾਲ ਸਿੰਘ, ਬੇਅੰਤ ਸਿੰਘ ਤੋਂ ਇਲਾਵਾ ਸੁਖਾਨੰਦ, ਸੁਖਾਨੰਦ ਖੁਰਦ, ਸੰਤੂ ਵਾਲਾ ਅਤੇ ਐਨ. ਆਰ. ਆਈ. ਸੰਗਤਾਂ ਵਲੋਂ ਤਨ ਮਨ ਧਨ ਨਾਲ ਸੇਵਾ ਕਰਦਿਆਂ ਹਾਜ਼ਰੀ ਭਰੀ ਗਈ। ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਵਲੋਂ ਕੇਸਾ ਧਾਰੀ ਛੋਟੇ ਬੱਚਿਆਂ ਦਾ ਸਨਮਾਨ ਕੀਤਾ ਗਿਆ।