26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਟੀ.ਐਲ.ਐਫ. ਸਕੂਲ ’ਚ ਸਿਹਤਮੰਦ ਭੋਜਨ ਅਤੇ ਜੰਕ ਫੂਡ ਪ੍ਰਤੀ ਜਾਗਰੂਕਤਾ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.), ਮੋਗਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਕੂਲ ਦੇ ਕਿੰਡਰਗਾਰਟਨ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ‘ਸਿਹਤਮੰਦ ਭੋਜਨ ਬਨਾਮ ਜੰਕ ਫੂਡ ਵਿਸ਼ੇ ‘ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਪੇਸ਼ਕਾਰੀਆਂ, ਦਿਲਚਸਪ ਗੱਲਬਾਤ ਅਤੇ ਮਨਮੋਹਕ ਗਤੀਵਿਧੀਆਂ ਰਾਹੀਂ ਸਿਹਤਮੰਦ ਖ਼ੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਦੱਸਿਆ ਕਿ ਫਲ, ਹਰੀਆਂ ਸਬਜ਼ੀਆਂ, ਦੁੱਧ, ਦਾਲਾਂ ਅਤੇ ਹੋਰ ਪੌਸ਼ਟਿਕ ਭੋਜਨ ਸਰੀਰ ਨੂੰ ਤਾਕਤਵਰ ਬਣਾਉਣ, ਊਰਜਾ ਪ੍ਰਦਾਨ ਕਰਨ ਅਤੇ ਸਿਹਤਮੰਦ ਰਹਿਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਪਸ, ਬਰਗਰ, ਪੀਜ਼ਾ ਅਤੇ ਠੰਢੇ ਪੀਣ ਵਾਲੇ ਪਦਾਰਥਾਂ ਵਰਗੇ ਜੰਕ ਫੂਡ ਦੀ ਨਿਯਮਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ਬੇਹੱਦ ਜ਼ਰੂਰੀ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਸਿੱਖਿਆ ਦਾ ਉਦੇਸ਼ ਨਹੀਂ ਹੈ, ਸਗੋਂ ਉਨ੍ਹਾਂ ਨੂੰ ਜੀਵਨ ਵਿਚ ਲਾਭਦਾਇਕ ਚੰਗੀਆਂ ਆਦਤਾਂ ਪ੍ਰਤੀ ਜਾਗਰੂਕ ਕਰਨਾ ਵੀ ਉਨ੍ਹਾਂ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਬੱਚੇ ਖੇਡ-ਖੇਡ ਵਿਚ ਸਿੱਖਦੇ ਹਨ ਅਤੇ ਸਿਹਤਮੰਦ ਭੋਜਨ ਤੇ ਜੰਕ ਫੂਡ ਵਿਚਕਾਰ ਅੰਤਰ ਨੂੰ ਆਸਾਨੀ ਨਾਲ ਸਮਝ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡੀ.ਐਸ. ਬਲੌਸਮ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਸਰਗਰਮੀਆਂ ਤੇਜ਼-ਅਬਜ਼ਰਵਰਾਂ ਨੇ ਲਿਆ ਜਾਇਜ਼ਾ
Ad Position 24