ਡੀ.ਐਸ. ਬਲੌਸਮ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਡੀ. ਐਸ.
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਸਕੂਲ ’ਚ ਬੜੀ ਸ਼ਰਧਾ ਭਾਵਨਾ ਨਾਲ ਸਮਾਗਮ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪ੍ਰਿੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗੁਰਬਾਣੀ ਦੇ ਸ਼ਬਦ ਬੱਚਿਆਂ ਵਲੋਂ ਗਾਇਣ ਕੀਤੇ ਗਏ। ਪ੍ਰਧਾਨ ਨੇ ਗੁਰੂ ਜੀ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ: ਨੂੰ ਰਾਇ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ ਹੋਇਆ, ਜਿੱਥੇ ਕਿ ਅੱਜ ਕੱਲ੍ਹ ਗੁਰਦੁਆਰਾ ਨਨਕਾਣਾ ਸਾਹਿਬ ਸੁਸ਼ੋਭਿਤ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਲੋਕਾਂ ਨੂੰ ਜਾਤ-ਪਾਤ ਤੇ ਵਹਿਮਾਂ ਭਰਮਾਂ ‘ਚੋਂ ਕੱਢ ਕੇ ਕੁਰੀਤੀਆਂ ਨੂੰ ਖ਼ਤਮ ਕੀਤਾ ਤੇ ਹਰ ਇਕ ਨਾਲ ਪਿਆਰ ਤੇ ਨਿਮਰਤਾ ਨਾਲ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਪਾਇਲ ਰਾਣੀ, ਕਿਰਨ ਬਾਲਾ, ਸੁਖਪ੍ਰੀਤ ਕੌਰ, ਅੰਜੂ ਲੂਨਾ, ਪੂਜਾ ਵਰਮਾ, ਗੁਰਪ੍ਰੀਤ ਕੌਰ, ਪੂਜਾ ਰਾਣੀ, ਜਸਪ੍ਰੀਤ ਕੌਰ, ਹੇਮ ਲਤਾ, ਵੰਦਨਾ ਬਾਂਸਲ, ਬਲਜੀਤ ਕੌਰ, ਸਾਕਸੀ, ਅਨਮੋਲਦੀਪ ਕੌਰ, ਪ੍ਰਭਜੋਤ ਕੌਰ ਆਦਿ ਹਾਜ਼ਰ ਸਨ।