26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹੇਮਕੁੰਟ ਸਕੂਲ ’ਚ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਕੋਟ ਈਸੇ ਖਾਂ, 25 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਗੁਣਵੱਤਾ ਭਰਪੂਰ ਸਿੱਖਿਆ ਅਤੇ ਅਧਿਆਤਮਿਕ ਮੁੱਲਾਂ ਲਈ ਇਲਾਕੇ ਦੀ ਪ੍ਰਸਿੱਧ ਤੇ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਖੇਡਾਂ ਤੋਂ ਇਲਾਵਾ ਧਾਰਮਿਕ ਜਾਗਰੂਕਤਾ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਇਸੇ ਤਹਿਤ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਧਾਰਮਿਕ ਸ਼ਰਧਾ ਉਤਸ਼ਾਹ ਅਤੇ ਸਮਰਪਣ ਦੀ ਭਾਵਨਾ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਕੋਟ ਈਸੇ ਖਾਂ, 25 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਗੁਣਵੱਤਾ ਭਰਪੂਰ ਸਿੱਖਿਆ ਅਤੇ ਅਧਿਆਤਮਿਕ ਮੁੱਲਾਂ ਲਈ ਇਲਾਕੇ ਦੀ ਪ੍ਰਸਿੱਧ ਤੇ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਖੇਡਾਂ ਤੋਂ ਇਲਾਵਾ ਧਾਰਮਿਕ ਜਾਗਰੂਕਤਾ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਇਸੇ ਤਹਿਤ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਧਾਰਮਿਕ ਸ਼ਰਧਾ ਉਤਸ਼ਾਹ ਅਤੇ ਸਮਰਪਣ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਸਮਾਗਮ ‘ਤੇ ਵਿਦਿਆਰਥੀਆਂ ਵਲੋਂ ਵਾਹਿਗੁਰੂ ਸਿਮਰਨ, ਮੂਲ ਮੰਤਰ ਦੇ ਜਾਪ, ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ। 11ਵੀਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਨਾਲ ਸੰਬੰਧਿਤ ਬਹੁਤ ਹੀ ਸੁਰੀਲੇ ਢੰਗ ਨਾਲ ਸ਼ਬਦ ਗਾਇਨ ਕੀਤੇ। ਵਿਦਿਆਰਥੀਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਆਤਮਿਕ ਸ਼ਾਂਤੀ ਦਾ ਅਨੁਭਵ ਕਰਵਾਇਆ। ਇਸ ਉਪਰੰਤ ਅਰਦਾਸ ਕੀਤੀ ਗਈ। ਉਪਰੰਤ ਪ੍ਰਸਾਦ ਵਰਤਾਇਆ ਗਿਆ ਤੇ ਚਾਹ ਦੇ ਲੰਗਰ ਦੀਆਂ ਵੀ ਸੇਵਾਵਾਂ ਨਿਭਾਈਆਂ ਗਈਆਂ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜਗਤ ਗੁਰੂ ਬਾਬਾ ਨਾਨਕ ਜੀ ਨੇ ਸਾਨੂੰ ਬਾਣੀ ਦੁਆਰਾ ਸਚਾਈ, ਨਾਮ ਸਿਮਰਨ ਅਤੇ ਸੇਵਾ ਦੇ ਰਾਹ ‘ਤੇ ਤੁਰਨ ਦੀ ਪ੍ਰੇਰਨਾ ਦਿੱਤੀ ਅਤੇ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕਣ ਦਾ ਸੁਨੇਹਾ ਦਿੱਤਾ। ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ‘ਤੇ ਅਮਲ ਕਰਨ ਅਤੇ ਮਨੁੱਖਤਾ ਦੀ ਸੇਵਾ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਖਾਟੂ ਸ਼ਿਆਮ ਦੇ ਜਨਮ ਉਤਸਵ ਮੌਕੇ ਗੂੰਜੇ ਬਾਬਾ ਦੇ ਜੈਕਾਰੇ
Ad Position 24