ਆਕਸਫੋਰਡ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਾਜ਼਼ ਸ਼ਬਦ ਗਾਇਣ ਨਾਲ ਹੋਇਆ।
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਾਜ਼਼ ਸ਼ਬਦ ਗਾਇਣ ਨਾਲ ਹੋਇਆ। ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸ਼ਬਦ ਗਾ ਕੇ ਗੁਰੂ ਸਾਹਿਬ ਨੂੰ ਯਾਦ ਕੀਤਾ ਗਿਆ। ਇਸ ਸਮੇਂ ਸਾਰੇ ਵਿਦਿਆਰਥੀ ਸਾਧ-ਸੰਗਤ ਦਾ ਰੂਪ ਨਜ਼ਰ ਆਏ। ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮੇਂ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਵਲੋਂ ‘ਸੁਨ-ਮੁਨ ਨਗਰੀ’ ਸ਼ਬਦ ਅਤੇ ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਵਲੋਂ ‘ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ’ ਰਸ-ਭਿੰਨਾ ਸ਼ਬਦ ਗਾਇਨ ਕੀਤਾ ਗਿਆ। ਸਾਰੇ ਵਿਦਿਆਰਥੀਆਂ ਵਲੋਂ ਇਕਾਗਰ ਮਨ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਮੁੱਖ ਬਾਣੀ ਜਪੁਜੀ ਸਾਹਿਬ ਦੇ ਪਾਠ ਵੀ ਕੀਤੇ ਗਏ। ਇਸ ਸਮੇਂ ਸਕੂਲ ਵਿਚ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੰਟਰ-ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲੇ ਵੀ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਉਨ੍ਹਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਨੇ ਗੁਰੂ ਜੀ ਨੂੰ ਸਾਂਝੀਵਾਲਤਾ ਦੇ ਪ੍ਰਤੀਕ ਦੱਸਦੇ ਹੋਏ ਵਿਦਿਆਰਥੀਆਂ ਨੂੰ ਉੱਚਾ ਅਤੇ ਸੁੱਚਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰ ਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਵਿੱਤ ਸਕੱਤਰ ਅਤੇ ਕੋਆਰਡੀਨੇਟਰਾਂ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।