26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖ਼ਾਲਸਾ ਸਕੂਲ ਤਖ਼ਤੂਪੁਰਾ ਦਾ 76ਵਾਂ ਸਥਾਪਨਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਦਾ 76ਵਾਂ ਸਥਾਪਨਾ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਕੂਲ ਵਿਚ ਪ੍ਰਕਾਸ਼ ਕਰਵਾ ਕੇ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 26-11-2026
ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਦਾ 76ਵਾਂ ਸਥਾਪਨਾ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਕੂਲ ਵਿਚ ਪ੍ਰਕਾਸ਼ ਕਰਵਾ ਕੇ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ। ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸੰਪੂਰਨਤਾ ਤੇ ਸਰਬੱਤ ਦੇ ਭਲੇ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਇਹ ਸੰਸਥਾ ਆਪਣੇ ਗੌਰਵਮਈ ਸਫ਼ਰ ਦੇ 75 ਵਰ੍ਹੇ ਪੂਰੇ ਕਰਕੇ 76ਵੇਂ ਸਾਲ ਵਿਚ ਪ੍ਰਵੇਸ਼ ਕਰ ਚੁੱਕੀ ਹੈ। ਇਸ ਪੰਧ ਦੌਰਾਨ ਇਸ ਅਦਾਰੇ ਨੇ ਸਿੱਖਿਆ, ਖੇਡਾਂ ਅਤੇ ਸਹਿ ਪਾਠੀ ਕਿਰਿਆਵਾਂ ਵਿਚ ਨਿਵੇਕਲੀ ਪਹਿਚਾਣ ਸਥਾਪਿਤ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਹੁਣ ਵੀ ਇਥੋਂ ਦੇ ਮਿਹਨਤੀ ਸਟਾਫ਼ ਦੁਆਰਾ ਮਿਆਰੀ ਸਿੱਖਿਆ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਪਹੁੰਚੀਆਂ ਸਤਿਕਾਰਤ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਪ੍ਰਿੰਸੀਪਲ ਮਾਲਵਿੰਦਰ ਸਿੰਘ, ਸਾਬਕਾ ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ, ਸਰਪੰਚ ਹਰਦੀਪ ਸਿੰਘ ਦਿਉਲ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਤੇ ਬੱਚਿਆਂ ਦੇ ਮਾਪੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ
Ad Position 24