26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ਼ਬਦਾਂ ਦਾ ਬਹੁਤ ਹੀ ਸੁਰੀਲੇ ਅਤੇ ਸ਼ਰਧਾ ਪੂਰਵਕ ਢੰਗ ਨਾਲ ਗਾਇਨ ਕੀਤਾ ਗਿਆ। ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਦਰਸਾਉਂਦੇ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਲੇਖਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਰਬਪੱਖੀ ਜੀਵਨ ਸਿਧਾਂਤ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਮਹਾਨ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਸਿੱਖਿਆਵਾਂ ਮਨੁੱਖ ਨੂੰ ਸਚਾਈ, ਸਾਦਗੀ, ਨਿਮਰਤਾ ਅਤੇ ਨੇਕ ਕਰਮਾਂ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਜੇ.ਪੀ. ਵਿਚਕਾਰ ਗੱਠਜੋੜ-ਕੰਗ, ਰਾਮਗੜ੍ਹੀਆ ਅਗਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ ਦਾ 76ਵਾਂ ਸਥਾਪਨਾ ਦਿਵਸ ਮਨਾਇਆ
Ad Position 24