25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨੱਥੂਵਾਲਾ ਜਦੀਦ ਵਿਖੇ ਅੱਜ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਸੰਬੰਧੀ ਰਾਜ ਪੱਧਰੀ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਨਗੇ।

Ad Position 21
No active advertisement
ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ। ਤਸਵੀਰ : ਜਸਪਾਲ ਸਿੰਘ ਬੱਬੀ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਸੰਬੰਧੀ ਰਾਜ ਪੱਧਰੀ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਨਗੇ। ਇਸ ਸਮਾਗਮ ’ਚ ਇਕ ਲੱਖ ਤੋਂ ਵੱਧ ਲੋਕ ਸ਼ਾਮਿਲ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਮਾਗਮ ਵਾਲੀ ਥਾਂ ‘ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਫ਼ਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਾਰੇ ਵਿਭਾਗਾਂ ਵਲੋਂ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪਿੰਦਰ ਸਿੰਘ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦਿਆਂ ਪਾਰਕਿੰਗ, ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬੈਠਣ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਟ੍ਰੈਫਿਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੇ ਲੋਕਾਂ, ਖ਼ਾਸ ਕਰਕੇ ਔਰਤਾਂ, ਬਜ਼ੁਰਗਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24