25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬਾਨ ਦੇ ਚਰਨਾ’ਵਿਚ ਨਤਮਸਤਕ ਹੋ ਕੇ ਅਤੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-11-2026
ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬਾਨ ਦੇ ਚਰਨਾ’ਵਿਚ ਨਤਮਸਤਕ ਹੋ ਕੇ ਅਤੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰਬਾਣੀ ਸ਼ਬਦ ਗਾਇਨ, ਧਾਰਮਿਕ ਕਵਿਤਾਵਾਂ, ਭਾਸ਼ਣ ਅਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸੰਬੰਧਿਤ ਵਿਚਾਰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤੇ ਗਏ। ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਨੂੰ ਬਾਖ਼ੂਬੀ ਦਰਸਾਇਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਸਮਾਜ ਨੂੰ ਦਿੱਤੀਆਂ ਅਮੁੱਲ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸਚਾਈ, ਨਿਮਰਤਾ, ਇਮਾਨਦਾਰੀ, ਸੇਵਾ, ਸਿਮਰਨ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਖ਼ਾਸ ਮੌਕੇ ਪ੍ਰੀ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਗਿਆ। ਇਸ ਤੋਂ ਇਲਾਵਾ ਇਸ ਮੌਕੇ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਤੇ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਸਿਰਫ਼ ਤਿਉਹਾਰ ਮਨਾਉਣ ਦਾ ਦਿਨ ਨਹੀਂ, ਸਗੋਂ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਵਿਰਸੇ, ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਦੂਜਿਆਂ ਦੀ ਮਦਦ ਕਰਨ, ਸਭ ਨਾਲ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਉਣ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਮੁੱਚੀ ਲੋਕਾਈ ਦੇ ਰਹਿਬਰ- ਢਿੱਲੋਂ ਦਸਮੇਸ਼ ਸਕੂਲ ਬਿਲਾਸਪੁਰ ’ਚ ਸ਼ਰਧਾ ਨਾਲ ਮਨਾਇਆ ਗੁਰਪੁਰਬ ਅਗਲੀ ਖ਼ਬਰ ਨੱਥੂਵਾਲਾ ਜਦੀਦ ਵਿਖੇ ਅੱਜ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
Ad Position 24