25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਸਮੁੱਚੀ ਲੋਕਾਈ ਦੇ ਰਹਿਬਰ- ਢਿੱਲੋਂ ਦਸਮੇਸ਼ ਸਕੂਲ ਬਿਲਾਸਪੁਰ ’ਚ ਸ਼ਰਧਾ ਨਾਲ ਮਨਾਇਆ ਗੁਰਪੁਰਬ

ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਕੀਤੇ।

Ad Position 21
No active advertisement
ਅਜੀਤ ਡੈਸਕ 26-11-2026
ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਕੀਤੇ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਨੇ ਸਰਬੱਤ ਦੇ ਭਲੇ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਸਕੂਲ ਦੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਲੋਕਾਈ ਦੇ ਰਹਿਬਰ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਆਪਣੇ ਕਲਾਵੇ ਵਿਚ ਲੈਂਦੀਆਂ ਹੋਈਆਂ ਆਪਸੀ ਪ੍ਰੇਮ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਬ੍ਰਹਿਮੰਡੀ ਪੈਗ਼ਾਮ ਦਿੰਦੀਆਂ ਹਨ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਲੋਕ ਸੁਖੀਆ ਤੇ ਪ੍ਰਲੋਕ ਸੁਹੇਲਾ ਕਰਨ ਦੀ ਸਲਾਹ ਦਿੱਤੀ। ਪ੍ਰਿੰਸੀਪਲ ਗੁਰਪ੍ਰੀਤ ਕੌਰ ਸੇਖੋਂ ਨੇ ਕਿਹਾ ਕਿ ਗੁਰੂ ਜੀ ਨੇ ਅੰਧਕਾਰ, ਅੰਧਵਿਸ਼ਵਾਸ ਅਤੇ ਵਹਿਮਾਂ ਭਰਮਾਂ ਦੇ ਖ਼ਾਤਮੇ ਦਾ ਸੁਨੇਹਾ ਦਿੰਦਿਆਂ ਗਿਆਨ ਦੀ ਜੋਤ ਜਗਾਈ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਹਰ ਗੱਲ ਤਰਕ ਅਤੇ ਵਿਗਿਆਨਕ ਨਜ਼ਰੀਏ ਨਾਲ ਸਮਝਾ ਕੇ ਸਚਾਈ ’ਤੇ ਪਹਿਰਾ ਦੇਣ ਦੀ ਸਿੱਖਿਆ ਦਿੱਤੀ ਹੈ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਨੇ ਕਿਹਾ ਕਿ ਵਿਸ਼ਵ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਨਾਲ ਹੀ ਸੰਭਵ ਹੈ। ਇਸ ਮੌਕੇ ਸੁਖਪ੍ਰੀਤ ਕੌਰ ਅਤੇ ਹੋਰ ਵਿਦਿਆਰਥੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਰੌਸ਼ਨੀ ਪਾਈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਕਿੰਗਰਾ ਨੂੰ ਵੱਖ-ਵੱਖ ਆਗੂਆਂ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24