ਪਿੰਡ ਮੱਦੋਕੇ ਵਿਖੇ ਵਿਧਾਇਕ ਬਿਲਾਸਪੁਰ ਨੇ ਤੀਰਥ ਯਾਤਰਾ ਕਰ ਕੇ ਪਰਤੇ ਬਜ਼ੁਰਗਾਂ ਨਾਲ ਕੀਤੀ ਗੱਲਬਾਤ
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੱਦੋਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਬਜ਼ੁਰਗਾਂ ਨਾਲ ਬੈਠ ਕੇ ਉਨ੍ਹਾਂ ਦੇ ਯਾਤਰਾ ਦੌਰਾਨ ਦੇ ਤਜਰਬੇ ਬਾਰੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ।
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੱਦੋਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਬਜ਼ੁਰਗਾਂ ਨਾਲ ਬੈਠ ਕੇ ਉਨ੍ਹਾਂ ਦੇ ਯਾਤਰਾ ਦੌਰਾਨ ਦੇ ਤਜਰਬੇ ਬਾਰੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਇਕ ਬਹੁਤ ਹੀ ਸ਼ਲਾਘਾਯੋਗ ਲੋਕ ਭਲਾਈ ਉਪਰਾਲਾ ਹੈ, ਜਿਸ ਰਾਹੀਂ ਸੂਬੇ ਦੇ ਬਜ਼ੁਰਗਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀਆਂ ਚਿਰਾਂ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀਆਂ ਇੱਛਾਵਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਅਜੀਤਵਾਲ ਗੁਰਮੇਲ ਸਿੰਘ ਮੱਦੋਕੇ, ਸਰਪੰਚ ਜਗਤਾਰ ਸਿੰਘ ਕੂੰਨਰ, ਐਮ.ਸੀ. ਮਨਪ੍ਰੀਤ ਸਿੰਘ ਬੱਧਨੀ ਕਲਾਂ ਅਤੇ ਬਲਾਕ ਪ੍ਰਧਾਨ ਸਵਰਗ ਸਿੰਘ ਮਾਨ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।