25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਮਿਲੇਗੀ ਨਵੀਂ ਦਿਸ਼ਾ, ਵਿਕਾਸ ਦੀ ਰਫ਼ਤਾਰ ਹੋਵੇਗੀ ਤੇਜ਼-ਡਾ. ਸੀਮਾਂਤ ਗਰਗ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਪੰਜਾਬ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਨਵਾਂ ਅਧਿਆਇ ਲਿਖੇਗਾ।

Ad Position 21
No active advertisement
ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਪੰਜਾਬ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਨਵਾਂ ਅਧਿਆਇ ਲਿਖੇਗਾ। ਇਸ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ। ਇਹ ਵਿਚਾਰ ਭਾਜਪਾ ਪੰਜਾਬ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦੇ ਮੈਡੀਕਲ ਸੈੱਲ ਦੇ ਦਫ਼ਤਰ ਵਿਖੇ ਅਕਾਲੀ ਦਲ ਦੇ ਮੋਗਾ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਅਤੇ ਹੋਰ ਅਕਾਲੀ ਆਗੂਆਂ ਦਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਸਚਿਨ ਗਰਗ, ਕੌਂਸਲਰ ਵਿੱਕੀ ਸਿਤਾਰਾ, ਭਾਜਪਾ ਦੇ ਸੂਬਾ ਪਬਲਿਸਿਟੀ ਸੈੱਲ ਦੇ ਕੋ-ਕਨਵੀਨਰ ਰਾਹੁਲ ਗਰਗ, ਮੁਕੇਸ਼ ਸ਼ਰਮਾ, ਜਤਿੰਦਰ ਚੱਢਾ, ਸੁਕੇਸ਼ ਸੂਦ, ਮਜ਼ਦੂਰ ਸੈੱਲ ਪੰਜਾਬ ਦੇ ਸੂਬਾ ਕੋ-ਕਨਵੀਨਰ ਕਮਲ ਘਾਰੂ, ਵਿਜੇ ਮਿਸ਼ਰਾ, ਸੰਜੀਵ ਅਗਰਵਾਲ, ਰਾਜਨ ਸੂਦ, ਉਮਾਕਾਂਤ, ਕਮਲ ਕੁਮਾਰ, ਚੇਤਨ ਸ਼ਰਮਾ, ਇਕਬਾਲ ਸਿੰਘ ਮੰਗੇਵਾਲਾ, ਨਰਿੰਦਰਪਾਲ, ਰਜਿੰਦਰ ਗਾਬਾ, ਕੁਲਭੂਸ਼ਨ ਜੈਦਕਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੁਖਜੀਵਨ ਸਿੰਘ, ਸੁੱਖਾ ਰੌਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੇਵ ਆਸ਼ੀਸ਼, ਭੁਪਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਹਾਜ਼ਰ ਸਨ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਛੇ ਸਾਲ ਬਾਅਦ ਮੁੜ ਅਕਾਲੀ ਭਾਜਪਾ ਗੱਠਜੋੜ ਹੋਣ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਇਸ ਗੱਠਜੋੜ ਦੇ ਹੋਂਦ ਵਿਚ ਆਉਣ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂਆਂ ਨੇ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦਾ ਕੀਤਾ ਸਵਾਗਤ ਅਗਲੀ ਖ਼ਬਰ ਪਿੰਡ ਮੱਦੋਕੇ ਵਿਖੇ ਵਿਧਾਇਕ ਬਿਲਾਸਪੁਰ ਨੇ ਤੀਰਥ ਯਾਤਰਾ ਕਰ ਕੇ ਪਰਤੇ ਬਜ਼ੁਰਗਾਂ ਨਾਲ ਕੀਤੀ ਗੱਲਬਾਤ
Ad Position 24