ਟੀ.ਐਲ.ਐਫ. ਸਕੂਲ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਮੋਗਾ, 25 ਨਵੰਬਰ (ਸੁਰਿੰਦਰਪਾਲਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.
ਮੋਗਾ, 25 ਨਵੰਬਰ (ਸੁਰਿੰਦਰਪਾਲਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਗੁਰੂ ਸਾਹਿਬ ਵਲੋਂ ਦਿੱਤੀ ਗਈ ਮਹਾਨ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ ਗਿਆ। ਚੇਅਰਮੈਨ ਇੰਜ: ਜਨੇਸ਼ ਗਰਗ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਸੱਚ, ਨਿਸ਼ਕਾਮ ਸੇਵਾ ਅਤੇ ਮਨੁੱਖਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਧਰਮ, ਨਿਆਂ ਅਤੇ ਦ੍ਰਿੜ੍ਹਤਾ ਦੇ ਮਾਰਗ ‘ਤੇ ਚੱਲਣ ਦਾ ਗੁਰੂ ਸਾਹਿਬ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਆਪਣੇ ਪ੍ਰਾਣਾਂ ਦੀ ਅਹੂਤੀ ਦੇਣ ਵਾਲੇ ਮਹਾਨ ਧਰਮ ਰੱਖਿਅਕ, ਸਿੱਖਾਂ ਦੇ ਨੌਵੇਂ ਗੁਰੂ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਚਰਨਾਂ ਵਿਚ ਕੋਟਿ-ਕੋਟਿ ਪ੍ਰਣਾਮ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸੱਚ, ਨਿਆਂ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ।