25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐਨ.ਆਰ.ਆਈਜ਼. ਨੇ ਕੀਤਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਦੌਰਾ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪ੍ਰਸਿੱਧ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੈਨੇਡਾ ਤੋਂ ਪਰਵੇਜ਼ ਪੱਬੀ, ਅੰਜੂ ਪੱਬੀ ਅਤੇ ਡੈਬੀ ਪੱਬੀ ਨੇ ਸਕੂਲ ਦਾ ਦੌਰਾ ਕੀਤਾ। ਡੈਬੀ ਪੱਬੀ ਜੋ ਕੈਨੇਡਾ ਦੇ ਸਕੂਲਾਂ ਕਾਲਜਾਂ ਵਿਚ ਪੜ੍ਹੀ ਹੈ, ਸਕੂਲ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਈ।

Ad Position 21
No active advertisement
ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪ੍ਰਸਿੱਧ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੈਨੇਡਾ ਤੋਂ ਪਰਵੇਜ਼ ਪੱਬੀ, ਅੰਜੂ ਪੱਬੀ ਅਤੇ ਡੈਬੀ ਪੱਬੀ ਨੇ ਸਕੂਲ ਦਾ ਦੌਰਾ ਕੀਤਾ। ਡੈਬੀ ਪੱਬੀ ਜੋ ਕੈਨੇਡਾ ਦੇ ਸਕੂਲਾਂ ਕਾਲਜਾਂ ਵਿਚ ਪੜ੍ਹੀ ਹੈ, ਸਕੂਲ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਈ। ਉਸ ਨੇ ਕਿਹਾ ਕਿ ਇਸ ਤਰ੍ਹਾਂ ਦਾ ਸਕੂਲ ਦਾ ਇਨਫਰਾਸਟਰਕਚਰ ਕੈਨੇਡਾ ਦੇ ਸਕੂਲਾਂ ਨੂੰ ਮਾਤ ਪਾ ਰਿਹਾ ਹੈ। ਇਸੇ ਕਰਕੇ ਹੀ ਕੈਨੇਡਾ ਦੇ ਪੰਜਾਬੀ ਮੂਲ ਦੇ ਐਨ. ਆਰ. ਆਈ. ਅੱਜ ਕੱਲ੍ਹ ਵਿਸ਼ੇਸ਼ ਤੌਰ ਤੇ ਆਪਣੇ ਬੱਚਿਆਂ ਨੂੰ ਸਕੂਲੀ ਸਿੱਖਿਆ ਦੇਣ ਲਈ ਪੰਜਾਬ ਆ ਰਹੇ ਹਨ। ਇਸ ਮੌਕੇ ਨੈਨਾ ਪੱਬੀ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਪਰਮਜੀਤ ਕੌਰ ਜਨਰਲ ਸੈਕਟਰੀ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਹਾਜ਼ਰ ਸਨ। ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸੁਸਾਇਟੀ ਮੋਗਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਦਿਵਿਆਂਗ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ
Ad Position 24