26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਟੀ.ਐਲ.ਐਫ. ਸਕੂਲ ’ਚ ਮਨਾਇਆ ਸੰਵਿਧਾਨ ਦਿਵਸ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ।

Ad Position 21
No active advertisement
ਮੋਗਾ ਦੇ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਭਾਰਤੀ ਸੰਵਿਧਾਨ ਦਿਵਸ ਮੌਕੇ ਸਹੁੰ ਚੁੱਕਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੇ ਸਮੂਹਿਕ ਪਾਠ ਨਾਲ ਕੀਤੀ ਗਈ। ਇਸ ਦੌਰਾਨ ਸਾਰਿਆਂ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਆਤਮਾ ਹੈ। ਨੌਜਵਾਨ ਨਾਗਰਿਕ ਹੋਣ ਦੇ ਨਾਤੇ ਵਿਦਿਆਰਥੀਆਂ ਦਾ ਫ਼ਰਜ਼ ਹੈ ਕਿ ਉਹ ਸੰਵਿਧਾਨ ਦਾ ਸਤਿਕਾਰ ਕਰਨ, ਇਸ ਦੀ ਰੱਖਿਆ ਕਰਨ ਅਤੇ ਇਸ ਵਿਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ। ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਨੂੰ ਇਕ ਸਮਾਨ ਅਤੇ ਨਿਆਂਪੂਰਨ ਸਮਾਜ ਦੀ ਸਥਾਪਨਾ ਲਈ ਪ੍ਰੇਰਿਤ ਕਰਦਾ ਹੈ। ਸੰਵਿਧਾਨ ਦੀ ਅਸਲ ਭਾਵਨਾ ਉਦੋਂ ਹੀ ਸਾਰਥਿਕ ਹੋਵੇਗੀ, ਜਦੋਂ ਅਸੀਂ ਇਸ ਦੇ ਆਦਰਸ਼ਾਂ ਨੂੰ ਸਿਰਫ਼ ਕਿਤਾਬਾਂ ਤੱਕ ਸੀਮਤ ਨਾ ਰੱਖ ਕੇ ਆਪਣੇ ਰੋਜ਼ਾਨਾ ਜੀਵਨ ਵਿਚ ਵੀ ਅਪਣਾਵਾਂਗੇ।
Ad Position 22
No active advertisement
ਪਿਛਲੀ ਖ਼ਬਰ ਸਕੂਲ ਗਰਾਂਟ ਦੀ 25 ਫ਼ੀਸਦੀ ਰਕਮ ਵਾਪਸ ਲੈਣਾ ਅਧਿਆਪਕਾਂ ਨਾਲ ਸਰਾਸਰ ਧੱਕਾ-ਡੀ.ਟੀ.ਐੱਫ. ਪੰਜਾਬ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਸੰਵਿਧਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਚੁਕਾਈ ਸਹੁੰ
Ad Position 24