ਡਾ. ਸੈਫੂਦੀਨ ਕਿਚਲੂ ਸਕੂਲ ਵਿਚ ਮਨਾਇਆ ਭਾਰਤੀ ਸੰਵਿਧਾਨ ਦਿਵਸ
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ ਭਾਰਤੀ ਸੰਵਿਧਾਨ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ ਭਾਰਤੀ ਸੰਵਿਧਾਨ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ’ਚ ਵਿਸ਼ਾਲ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਾਂਝੇ ਤੌਰ ‘ਤੇ ਸੰਵਿਧਾਨ ਦੀ ਮਹੱਤਤਾ, ਇਸ ਦੀ ਮੂਲ ਭਾਵਨਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਬਾਰੇ ਵਿਚਾਰ ਸਾਂਝੇ ਕੀਤੇ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਦੇ ਮੂਲ ਪਾਠ ਤੋਂ ਜਾਣੂੰ ਕਰਵਾਇਆ ਗਿਆ। ਇਸ ਵਿਸ਼ੇਸ਼ ਸਭਾ ਤੋਂ ਬਾਅਦ ਸੰਵਿਧਾਨ ਦਿਵਸ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਸ਼ਨ-ਉੱਤਰ ਸੈਸ਼ਨ ਰਾਹੀਂ ਵਿਦਿਆਰਥੀਆਂ ਦੇ ਸੰਵਿਧਾਨਕ ਗਿਆਨ ਦੀ ਪਰਖ ਕੀਤੀ ਗਈ। ਇਸ ਤੋਂ ਇਲਾਵਾ ਪੋਸਟਰ ਬਣਾਉਣ ਦੇ ਮੁਕਾਬਲੇ ’ਚ ਵਿਦਿਆਰਥੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ, ਮੌਲਿਕ ਅਧਿਕਾਰਾਂ, ਮੌਲਿਕ ਫ਼ਰਜ਼ਾਂ, ਨਿਆਂ, ਸਮਾਨਤਾ ਅਤੇ ਕੌਮੀ ਏਕਤਾ ਵਰਗੇ ਵਿਸ਼ਿਆਂ ਨੂੰ ਰੰਗਾਂ ਅਤੇ ਕਲਾਤਮਿਕ ਚਿੱਤਰਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਸ਼ਾਸਨ ਚਲਾਉਣ ਵਾਲੇ ਨਿਯਮਾਂ ਦਾ ਸੰਗ੍ਰਹਿ ਨਹੀਂ, ਸਗੋਂ ਭਾਰਤ ਦੇ ਲੋਕਤੰਤਰੀ ਸਰੂਪ ਅਤੇ ਕੌਮੀ ਕਦਰਾਂ-ਕੀਮਤਾਂ ਦਾ ਆਧਾਰ ਹੈ। ਸਕੂਲ ਦੀ ਪ੍ਰਿੰਸੀਪਲ ਹੇਮ ਪ੍ਰਭਾ ਸੂਦ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਪਿਛੋਕੜ ਅਤੇ ਦੇਸ਼ ਦੀ ਲੋਕਤੰਤਰੀ ਵਿਵਸਥਾ ਵਿਚ ਇਸ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣੂੰ ਕਰਵਾਇਆ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਸੰਵਿਧਾਨ ਦਿਵਸ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨ ਦਾ ਮਹੱਤਵਪੂਰਨ ਮੌਕਾ ਹੈ।