ਸਰਕਾਰੀ ਹਾਈ ਸਕੂਲ ਬੰਬੀਹਾ ਭਾਈ ਵਿਖੇ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ
ਠੱਠੀ ਭਾਈ, 26 ਨਵੰਬਰ (ਜਗਰੂਪ ਸਿੰਘ ਮਠਾੜੂ)-ਬਾਲ ਵਿਆਹ ਮੁਕਤ ਭਾਰਤ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਸਟ ਰਾਈਟਸ ਫ਼ਾਰ ਚਿਲਡਰਨ ਦੀ ਸਹਿਯੋਗੀ ਸੰਸਥਾ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਪਿੰਡ ਬੰਬੀਹਾ ਭਾਈ ਦੇ ਸਰਕਾਰੀ ਹਾਈ ਸਕੂਲ ਵਿਚ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ 27 ਨਵੰਬਰ ਨੂੰ ਮਨਾਈ ਜਾਣ ਵਾਲੀ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਦੇ ਮੁੱਖ ਉਦੇਸ਼ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ।
ਠੱਠੀ ਭਾਈ, 26 ਨਵੰਬਰ (ਜਗਰੂਪ ਸਿੰਘ ਮਠਾੜੂ)-ਬਾਲ ਵਿਆਹ ਮੁਕਤ ਭਾਰਤ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਸਟ ਰਾਈਟਸ ਫ਼ਾਰ ਚਿਲਡਰਨ ਦੀ ਸਹਿਯੋਗੀ ਸੰਸਥਾ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਪਿੰਡ ਬੰਬੀਹਾ ਭਾਈ ਦੇ ਸਰਕਾਰੀ ਹਾਈ ਸਕੂਲ ਵਿਚ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ 27 ਨਵੰਬਰ ਨੂੰ ਮਨਾਈ ਜਾਣ ਵਾਲੀ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਦੇ ਮੁੱਖ ਉਦੇਸ਼ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ। ਸੰਗਠਨ ਦੇ ਸੰਸਥਾਪਕ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸੀ.ਈ.ਓ. ਅਮਿਤ ਚੋਪੜਾ ਦੀ ਅਗਵਾਈ ਅਤੇ ਯਤਨਾਂ ਸਦਕਾ ਬੱਚਿਆਂ ਅਤੇ ਸਮਾਜ ਵਿਚ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਜਾਗਰੂਕਤਾ ਫੈਲਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਸਿੱਖਿਆ ਅਤੇ ਬਿਹਤਰ ਭਵਿੱਖ ਪ੍ਰਦਾਨ ਕਰਨਾ ਹੈ। ਇਸ ਮੌਕੇ ਮੋਗਾ ਟੀਮ ਦੇ ਜ਼ਿਲ੍ਹਾ ਕਮਿਊਨਿਟੀ ਸੋਸ਼ਲ ਵਰਕਰ ਗੁਰਭੇਜ ਸਿੰਘ ਵਲੋਂ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਵਲੋਂ ਬੱਚਿਆਂ ਨੂੰ ਸਮਝਾਇਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਕਰਵਾਉਣਾ ਕਾਨੂੰਨਨ ਅਪਰਾਧ ਹੈ। ਬਾਲ ਵਿਆਹ ਬੱਚਿਆਂ ਦੀ ਸਿੱਖਿਆ, ਸਿਹਤ, ਮਾਨਸਿਕ ਵਿਕਾਸ ਅਤੇ ਉਨ੍ਹਾਂ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਪੋਸਟਰ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਬੱਚਿਆਂ ਨੇ ਆਪਣੀ ਕਲਾ ਅਤੇ ਰਚਨਾਤਮਿਕਤਾ ਦੇ ਮਾਧਿਅਮ ਨਾਲ ਬਾਲ ਵਿਆਹ ਮੁਕਤ ਭਾਰਤ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਮੋਮਬੱਤੀ ਮਾਰਚ ਵੀ ਕੱਢਿਆ ਗਿਆ, ਜਿਸ ਰਾਹੀਂ ਬਾਲ ਵਿਆਹ ਦੇ ਖ਼ਾਤਮੇ ਅਤੇ ਹਰ ਬੱਚੇ ਦੇ ਸੁਰੱਖਿਅਤ ਭਵਿੱਖ ਲਈ ਸਮਾਜ ਨੂੰ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ ਗਿਆ।