27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਾਇਆ

ਬਾਘਾ ਪੁਰਾਣਾ, 27 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਆਲਮ ਵਾਲਾ ਕਲਾਂ ਦੀ ਪੰਚਾਇਤ ਵਲੋਂ ਪਿੰਡ ਦੀ ਲੜਕੀ ਖੁਸ਼ਪ੍ਰੀਤ ਕੌਰ ਨੂੰ ਕਰਾਟੇ ਮੁਕਾਬਲਿਆਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਨਮਾਨ ਚਿੰਨ੍ਹ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਲੋਂ ਵੀ ਲੜਕੀ ਨੂੰ ਸਨਮਾਨਿਤ ਕੀਤਾ ਗਿਆ ਪਿੰਡ ਦਾ ਨਾ ਰੌਸ਼ਨ ਕਰਨ ਵਾਲੀ ਲੜਕੀ ਖੁਸ਼ਪ੍ਰੀਤ ਕੌਰ 15 ਸਾਲ ਪੁੱਤਰੀ ਗੁਰਮੀਤ ਸਿੰਘ ਨੇ ਪਿੰਡ ਮੁੰਡੀਆ ਖ਼ੁਰਦ ਜ਼ਿਲ੍ਹਾ ਲੁਧਿਆਣਾ ਵਿਚ ਹੋਏ ਸਟੇਟ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ।

Ad Position 21
No active advertisement
ਪਿੰਡ ਆਲਮਵਾਲਾ ਕਲਾਂ ਦੀ ਪੰਚਾਇਤ ਵਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਨੂੰ ਸਨਮਾਨਿਤ ਕਰਦੇ ਪ੍ਰਬੰਧਕ। ਤਸਵੀਰ : ਮਾਣੂੰਕੇ 28-11-2026
ਬਾਘਾ ਪੁਰਾਣਾ, 27 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਆਲਮ ਵਾਲਾ ਕਲਾਂ ਦੀ ਪੰਚਾਇਤ ਵਲੋਂ ਪਿੰਡ ਦੀ ਲੜਕੀ ਖੁਸ਼ਪ੍ਰੀਤ ਕੌਰ ਨੂੰ ਕਰਾਟੇ ਮੁਕਾਬਲਿਆਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਨਮਾਨ ਚਿੰਨ੍ਹ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਲੋਂ ਵੀ ਲੜਕੀ ਨੂੰ ਸਨਮਾਨਿਤ ਕੀਤਾ ਗਿਆ ਪਿੰਡ ਦਾ ਨਾ ਰੌਸ਼ਨ ਕਰਨ ਵਾਲੀ ਲੜਕੀ ਖੁਸ਼ਪ੍ਰੀਤ ਕੌਰ 15 ਸਾਲ ਪੁੱਤਰੀ ਗੁਰਮੀਤ ਸਿੰਘ ਨੇ ਪਿੰਡ ਮੁੰਡੀਆ ਖ਼ੁਰਦ ਜ਼ਿਲ੍ਹਾ ਲੁਧਿਆਣਾ ਵਿਚ ਹੋਏ ਸਟੇਟ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ। ਅਕੈਡਮੀ ਮਹਾਦੇਵ ਵਿਚ ਕਰਾਟੇ ਕੋਚ ਏ ਕੇ ਰਾਜਪੂਤ ਦੀ ਅਗਵਾਈ ਹੇਠ ਦਿਨ ਰਾਤ ਮਿਹਨਤ ਕਰ ਰਹੀ ਇਸ ਲੜਕੀ ਨੇ ਇਸ ਤੋਂ ਪਹਿਲਾਂ ਕਜ਼ਾਕਿਸਤਾਨ ਵਿਚ ਇੰਟਰਨੈਸ਼ਨਲ ਪੱਧਰ ਦੇ ਹੋਏ ਕਰਾਟੇ ਮੁਕਾਬਲਿਆਂ ਵਿਚ ਵੀ ਤੀਜਾ ਸਥਾਨ ਹਾਸਲ ਕੀਤਾ ਸੀ। ਖੁਸ਼ਪ੍ਰੀਤ ਕੌਰ 17 ਦਸੰਬਰ ਨੂੰ ਵੈਸਟ ਬੰਗਾਲ ਵਿਚ ਹੋ ਰਹੇ ਇੰਟਰਨੈਸ਼ਨਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਜਾ ਰਹੀ ਹੈ। ਪਿੰਡ ਦੇ ਮੇਜਰ ਮਲਕੀਤ ਸਿੰਘ ਸਰਕਾਰੀ ਹਾਈ ਸਕੂਲ ਵਿਚ ਕਰਵਾਏ ਗਏ ਸਨਮਾਨ ਸਮਾਰੋਹ ਸਮੇਂ ਸੰਬੋਧਨ ਕਰਦਿਆਂ ਸਕੂਲ ਦੀ ਹੈੱਡ ਟੀਚਰ ਮੈਡਮ ਸਵਿਤਾ ਤਲਵਾੜ ਅਤੇ ਬੀ.ਕੇ.ਯੂ. ਖੋਸਾ ਦੇ ਬਲਾਕ ਸਕੱਤਰ ਲਖਵੀਰ ਸਿੰਘ ਕੋਮਲ ਨੇ ਲੜਕੀ ਖੁਸ਼ਪ੍ਰੀਤ ਕੌਰ ਵਲੋਂ ਕੀਤੀ ਮਿਹਨਤ ਦੀ ਦਾਦ ਦਿੱਤੀਆਂ ਇਸ ਮਾਣਮੱਤੀ ਪ੍ਰਾਪਤੀ ਤੇ ਲੜਕੀ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੜਕੀਆਂ ਨੂੰ ਜੇਕਰ ਅੱਗੇ ਵਧਣ ਦਾ ਮੌਕਾ ਦਿੱਤਾ ਜਾਵੇ ਤਾਂ ਲੜਕੀਆਂ ਹਰ ਖੇਤਰ ਵਿਚ ਮਾਣ-ਮੱਤੀਆਂ ਪ੍ਰਾਪਤੀਆਂ ਕਰ ਸਕਦੀਆਂ ਹਨ ਅਤੇ ਹੋਰਨਾਂ ਲੜਕੀਆਂ ਨੂੰ ਵੀ ਖੁਸ਼ਪ੍ਰੀਤ ਕੌਰ ਤੋ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਵਿੱਕੀ, ਸਮੂਹ ਗ੍ਰਾਮ ਪੰਚਾਇਤ, ਸਕੂਲ ਸਟਾਫ਼, ਲੜਕੀ ਦੇ ਦਾਦਾ ਸੂਬੇਦਾਰ ਗੁਰਮੇਲ ਸਿੰਘ, ਸੂਬੇਦਾਰ ਸੁਰਿੰਦਰ ਸਿੰਘ, ਜਥੇਦਾਰ ਕਰਨੈਲ ਸਿੰਘ, ਸ਼ਿੰਗਾਰਾ ਸਿੰਘ ਫ਼ੌਜੀ, ਰਣਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲਜੀਤ ਸਿੰਘ ਕਾਕਾ, ਗ੍ਰੰਥੀ ਬਲਜੀਤ ਸਿੰਘ ਸਮੂਹ ਸਕੂਲ ਸਟਾਫ਼ ਅਤੇ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਫੈਪ ਨੈਸ਼ਨਲ ਐਵਾਰਡ 2026 ਅਧੀਨ ਬੈੱਸਟ ਅਕੈਡਮਿਕ ਅਵਾਰਡ ਮਿਲਣ ’ਤੇ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਟੀ.ਐੱਲ.ਐੱਫ. ਸਕੂਲ ਵਿਚ ਕਠਪੁਤਲੀ ਸ਼ੋਅ ਰਾਹੀਂ ਬੱਚਿਆਂ ਨੂੰ ਦਿੱਤੀ ਨੈਤਿਕ ਸਿੱਖਿਆ
Ad Position 24