27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਫੈਪ ਨੈਸ਼ਨਲ ਐਵਾਰਡ 2026 ਅਧੀਨ ਬੈੱਸਟ ਅਕੈਡਮਿਕ ਅਵਾਰਡ ਮਿਲਣ ’ਤੇ ਖ਼ੁਸ਼ੀ ਦੀ ਲਹਿਰ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਕਰਦਿਆਂ ਫੈਪ ਨੈਸ਼ਨਲ ਐਵਾਰਡ ਅਧੀਨ ਬੈੱਸਟ ਅਕੈਡਮਿਕ ਅਵਾਰਡ ਹਾਸਲ ਕਰ ਕੇ ਸਕੂਲ ਅਤੇ ਮੋਗਾ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ। ਇਹ ਸਨਮਾਨ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਪ੍ਰਾਪਤ ਕੀਤਾ।

Ad Position 21
No active advertisement
ਫੈਪ ਨੈਸ਼ਨਲ ਐਵਾਰਡ 2026 ਅਧੀਨ ਬੈੱਸਟ ਅਕੈਡਮਿਕ ਐਵਾਰਡ ਪ੍ਰਾਪਤ ਕਰਦੇ ਹੋਏ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ। ਅਜੀਤ ਤਸਵੀਰ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਕਰਦਿਆਂ ਫੈਪ ਨੈਸ਼ਨਲ ਐਵਾਰਡ ਅਧੀਨ ਬੈੱਸਟ ਅਕੈਡਮਿਕ ਅਵਾਰਡ ਹਾਸਲ ਕਰ ਕੇ ਸਕੂਲ ਅਤੇ ਮੋਗਾ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ। ਇਹ ਸਨਮਾਨ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਪ੍ਰਾਪਤ ਕੀਤਾ। ਇਹ ਅਵਾਰਡ ਸਕੂਲ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ, ਉੱਚ ਅਕਾਦਮਿਕ ਮਿਆਰਾਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਦਾ ਪ੍ਰਤੀਕ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਫੈਪ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ, ਸਮੂਹ ਪ੍ਰਬੰਧਕਾਂ ਅਤੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਦੀ ਯੋਗ ਅਗਵਾਈ, ਸਮੂਹ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਦੀ ਸਾਂਝੀ ਮਿਹਨਤ ਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਸਿਰਜਣਾ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕਾਰਜ ਕਰਦਾ ਰਹੇਗਾ। ਇਸ ਪ੍ਰਾਪਤੀ ਨਾਲ ਸਕੂਲ ਦੇ ਸਮੂਹ ਮੈਂਬਰਾਂ ਵਿਚ ਖ਼ੁਸ਼ੀ ਅਤੇ ਮਾਣ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਮੈਡਮ ਹਰਪ੍ਰੀਤ ਕੌਰ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ, ਡਾ. ਗੁਰਚਰਨ ਸਿੰਘ, ਅਕਾਦਮਿਕ ਸਲਾਹਕਾਰ ਹਰਪ੍ਰੀਤ ਕੌਰ ਅਤੇ ਸਮੁੱਚੀ ਮੈਨੇਜਮੈਂਟ ਨੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਾਇਆ
Ad Position 24