27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੋਗਾ ਦੀ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਪਹੁੰਚੇ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਧੰਨਵਾਦ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਦਾ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਮੋਗਾ ਹਲਕੇ ਦੇ ਵਰਕਰਾਂ ਅਤੇ ਸਮਰਥਕਾਂ ਨੇ ਜਿਸ ਉਤਸ਼ਾਹ, ਮਿਹਨਤ ਅਤੇ ਸਮਰਪਣ ਨਾਲ ਆਪਣੀ ਭਾਗੀਦਾਰੀ ਨਿਭਾਈ ਹੈ, ਉਸ ਲਈ ਉਹ ਸਾਰਿਆਂ ਦੀ ਧੰਨਵਾਦੀ ਹਨ।

Ad Position 21
No active advertisement
ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਦਾ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਮੋਗਾ ਹਲਕੇ ਦੇ ਵਰਕਰਾਂ ਅਤੇ ਸਮਰਥਕਾਂ ਨੇ ਜਿਸ ਉਤਸ਼ਾਹ, ਮਿਹਨਤ ਅਤੇ ਸਮਰਪਣ ਨਾਲ ਆਪਣੀ ਭਾਗੀਦਾਰੀ ਨਿਭਾਈ ਹੈ, ਉਸ ਲਈ ਉਹ ਸਾਰਿਆਂ ਦੀ ਧੰਨਵਾਦੀ ਹਨ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਦੀ ਧਰਤੀ ‘ਤੇ ਹੋਈ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕਰ ਕੇ ਰੈਲੀ ਦੀ ਸ਼ੋਭਾ ਵਧਾਈ, ਜਿਸ ਲਈ ਉਹ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਸਫਲ ਬਣਾਉਣ ਵਿਚ ਉਸ ਦੇ ਵਰਕਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਮੋਗਾ ਦੇ ਵਰਕਰਾਂ ਨੇ ਇਕ ਵਾਰ ਫਿਰ ਆਪਣੀ ਸਰਗਰਮ ਭਾਗੀਦਾਰੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਾਰੇ ਵਰਕਰਾਂ, ਅਹੁਦੇਦਾਰਾਂ, ਵੱਖ-ਵੱਖ ਇਕਾਈਆਂ ਦੇ ਮੈਂਬਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਰੈਲੀ ਦੀਆਂ ਤਿਆਰੀਆਂ ਤੋਂ ਲੈ ਕੇ ਲੋਕਾਂ ਨੂੰ ਸਮਾਗਮ ਵਿਚ ਸ਼ਾਮਿਲ ਕਰਵਾਉਣ ਤੱਕ ਆਪਣਾ ਯੋਗਦਾਨ ਪਾਇਆ। ਵਿਧਾਇਕਾ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਸਾਰਿਆਂ ਨਾਲ ਮਿਲ ਕੇ ਹਲਕੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਵਿਕਾਸ ਕਾਰਜਾਂ ਲਈ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਇਲੈਕਟ੍ਰੋਹੋਮਿਓਪੈਥੀ ਤੇ ਕੁਦਰਤੀ ਇਲਾਜ ਪ੍ਰਣਾਲੀ ਦੇ ਵਿਕਾਸ ਨੂੰ ਲੈ ਕੇ ਵਿਚਾਰ-ਵਟਾਂਦਰਾ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24