27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਿੰਮਤਪੁਰਾ ਵਿਚ ਕਾਂਗਰਸੀਆ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਬੀਤੇ ਕੱਲ੍ਹ ਹਲਕਾ ਨਿਹਾਲ ਸਿੰਘ ਵਾਲਾ ਦੇ ਇਤਿਹਾਸਕ ਪਿੰਡ ਹਿੰਮਤਪੁਰਾ ਵਿਚ ਸਾਬਕਾ ਸਰਪੰਚ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਪੱਪੂ ਜੋਸ਼ੀ ਵਲੋਂ ਰੱਖੀ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ ਜਿੱਥੇ ਪਿੰਡ ਦੇ ਬਜ਼ੁਰਗਾਂ, ਨੌਜਵਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਸੰਭਾਵੀ ਉਮੀਦਵਾਰ ਪਰਮਿੰਦਰ ਡਿੰਪਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਬੀਤੇ ਕੱਲ੍ਹ ਹਲਕਾ ਨਿਹਾਲ ਸਿੰਘ ਵਾਲਾ ਦੇ ਇਤਿਹਾਸਕ ਪਿੰਡ ਹਿੰਮਤਪੁਰਾ ਵਿਚ ਸਾਬਕਾ ਸਰਪੰਚ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਪੱਪੂ ਜੋਸ਼ੀ ਵਲੋਂ ਰੱਖੀ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ ਜਿੱਥੇ ਪਿੰਡ ਦੇ ਬਜ਼ੁਰਗਾਂ, ਨੌਜਵਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਸੰਭਾਵੀ ਉਮੀਦਵਾਰ ਪਰਮਿੰਦਰ ਡਿੰਪਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਭਾਵੀ ਉਮੀਦਵਾਰ ਪਰਮਿੰਦਰ ਡਿੰਪਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਹਲਕੇ ਦੀਆਂ ਸਾਰੀਆਂ ਮੁੱਖ ਸੜਕਾਂ ਦਾ ਬੁਰਾ ਹਾਲ ਹੈ। ਵਿਕਾਸ ਸਿਰਫ਼ ਸੋਸ਼ਲ ਮੀਡੀਆ ਅਤੇ ਫਲੈਕਸਾਂ ਵਿਚ ਹੀ ਹੋਇਆ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿਚੋਂ ਚਾਰ ਮਹੀਨਿਆਂ ਵਿਚ ਨਸ਼ਾ ਬੰਦ ਕਰ ਦਿਆਂਗੇ ਪਰੰਤੂ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਮਹਿਜ਼ ਡਰਾਮਾ ਬਣ ਕੇ ਰਹਿ ਗਿਆ। ਅੰਤ ਵਿਚ ਸਾਬਕਾ ਪ੍ਰਧਾਨ ਨੇ ਮੀਟਿੰਗ ਵਿਚ ਪਹੁੰਚੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬੀ ਸੱਤਾਧਾਰੀ ਧਿਰ ਨੂੰ ਚੱਲਦਾ ਕਰਨ ਲਈ 2027 ਦੀਆਂ ਚੋਣਾਂ ਉਡੀਕ ਰਹੇ ਹਨ ਅਤੇ ਪੰਜਾਬ ਦਾ ਹਰ ਵਰਗ ਇਕ ਵਾਰ ਦੁਬਾਰਾ ਕਾਂਗਰਸ ਹੱਥ ਵਾਗਡੋਰ ਦੇਣ ਲਈ ਉਤਾਵਲਾ ਹੈ। ਇਸ ਮੌਕੇ ਬਲਜੀਤ ਸਿੰਘ ਮੱਖਣ, ਸਵਰਨ ਸਿੰਘ, ਨੈਬ ਸਿੰਘ, ਚੰਦ ਸਿੰਘ, ਮੰਗਾ ਸਿੰਘ, ਜਸਵੀਰ ਸਿੰਘ, ਨੰਬਰਦਾਰ ਸਤਨਾਮ, ਅਸ਼ੋਕ ਜੋਸ਼ੀ, ਕਮਲ ਬਾਜਵਾ, ਤੇਜਾ ਹਲਵਾਈ, ਅਮਨਪ੍ਰੀਤ ਸਿੰਘ ਮੰਨਾ, ਸੋਨੂੰ ਕੰਡਾ, ਜੀਵਨ ਸਿੰਘ, ਲਖਵੀਰ ਸਿੰਘ, ਪ੍ਰਤਾਪ ਸਿੰਘ , ਮਨਜੀਤ ਈਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 43ਵੀਂ ਬਰਸੀ ’ਤੇ ਭਰਵੀਂ ਰਾਜਸੀ ਕਾਨਫ਼ਰੰਸ ਗ਼ਦਰ ਲਹਿਰ, ਪੈਪਸੂ, ਮੁਜ਼ਾਰਾ ਅੱਜ ਦੇ ਅੰਦੋਲਨਾਂ ਦੀ ਵਡਮੁੱਲੀ ਵਿਰਾਸਤ-ਕਾਮਰੇਡ... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਬਲਾਕ ਨਿਹਾਲ ਸਿੰਘ ਵਾਲਾ ਦੇ ਅਧਿਆਪਕ 29 ਨੂੰ ਸੁਨਾਮ ’ਚ ਕਰਨਗੇ ਵੱਡੀ ਸ਼ਮੂਲੀਅਤ
Ad Position 24