ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੀ ਮੈਕਰੋ ਗਲੋਬਲ ਸੰਸਥਾ-ਗੁਰਮਿਲਾਪ ਸਿੰਘ ਡੱਲਾ
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ. ਟੀ.
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਆਨਲਾਈਨ ਅਤੇ ਆਫ਼ਲਾਈਨ ਕੋਚਿੰਗ ਦੇ ਨਾਲ-ਨਾਲ ਉੱਚ ਦਰਜੇ ਦੀ ਇਮੀਗ੍ਰੇਸ਼ਨ ਸੇਵਾਵਾਂ ਪ੍ਰਦਾਨ ਕਰ ਰਹੀ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਅੱਜ ਪੰਜਾਬ ਦੀ ਮੰਨੀ-ਪ੍ਰਮੰਨੀ ਅਤੇ ਭਰੋਸੇਯੋਗ ਸੰਸਥਾ ਵਜੋਂ ਆਪਣੀ ਪਹਿਚਾਣ ਬਣਾ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਵਲੋਂ ਇਮੀਗ੍ਰੇਸ਼ਨ ਖੇਤਰ ਵਿਚ ਪਾਰਦਰਸ਼ੀ ਅਤੇ ਇਮਾਨਦਾਰ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਦਾ ਨਤੀਜਾ ਇਹ ਹੈ ਕਿ ਕੈਨੇਡਾ ਲਈ ਸਟੱਡੀ ਵੀਜ਼ੇ ਸਫਲਤਾ ਪੂਰਵਕ ਪ੍ਰਾਪਤ ਹੋ ਰਹੇ ਹਨ। ਮੈਕਰੋ ਗਲੋਬਲ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਆਈਲਟਸ ਤੇ ਪੀ.ਟੀ.ਈ. ਕੋਚਿੰਗ ਲਈ ਵਿਦਿਆਰਥੀਆਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ। ਵਿਦਿਆਰਥੀਆਂ ਨੂੰ ਦਾਖ਼ਲੇ ਤੋਂ ਪਹਿਲਾਂ ਗਰਾਮਰ ਅਸੈਸਮੈਂਟ ਟੈਸਟ ਦੇ ਆਧਾਰ ‘ਤੇ ਕਲਾਸਾਂ ਵਿਚ ਸ਼ਾਮਿਲ ਕੀਤਾ ਜਾਂਦਾ ਹੈ, ਜਦ ਕਿ ਤਜਰਬੇਕਾਰ ਅਧਿਆਪਕਾਂ ਵਲੋਂ ਆਧੁਨਿਕ ਤਰੀਕਿਆਂ ਨਾਲ ਤਿਆਰੀ ਕਰਵਾਈ ਜਾਂਦੀ ਹੈ। ਸੰਸਥਾ ਵਲੋਂ ਵਿਦਿਆਰਥੀਆਂ ਨੂੰ ਲੋੜ ਅਨੁਸਾਰ ਵਾਧੂ ਕਲਾਸਾਂ ਦੀ ਸੁਵਿਧਾ ਦਿੱਤੀ ਜਾਂਦੀ ਹੈ, ਤਾਂ ਜੋ ਉਹ ਆਪਣਾ ਟਾਰਗੈਟ ਬੈਂਡ ਹਾਸਲ ਕਰ ਕੇ ਵਿਦੇਸ਼ ਪੜ੍ਹਾਈ ਦਾ ਸੁਪਨਾ ਸਾਕਾਰ ਕਰ ਸਕਣ। ਮੈਕਰੋ ਗਲੋਬਲ ਵਿਚ ਪੇਪਰ ਭਰਨ ਦੀ ਸੁਵਿਧਾ ਵੀ ਉਪਲਬਧ ਹੈ। ਮੈਕਰੋ ਗਲੋਬਲ ਤੋਂ ਆਈਲਟਸ ਕਰ ਕੇ ਸਟੱਡੀ ਵੀਜ਼ੇ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਤੋਂ ਕੋਈ ਵੀ ਵੱਖਰੀ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ। ਇਸ ਤੋਂ ਇਲਾਵਾ ਸਹੀ ਕਾਲਜ ਅਤੇ ਢੁਕਵੇਂ ਕੋਰਸ ਦੀ ਚੋਣ ਵਿਚ ਮਾਹਿਰ ਟੀਮ ਵਲੋਂ ਪੂਰੀ ਰਹਿਨੁਮਾਈ ਕੀਤੀ ਜਾਂਦੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਵਿਦੇਸ਼ ਜਾ ਕੇ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਟੱਡੀ ਵੀਜ਼ੇ ਤੋਂ ਇਲਾਵਾ ਮੈਕਰੋ ਗਲੋਬਲ ਵਲੋਂ ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ।