ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਨੱਥੂਵਾਲਾ ਗਰਬੀ, 27 ਨਵੰਬਰ (ਨਵਦੀਪ ਸਿੰਘ)-ਅੱਜ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਪੁਰਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਦੌਰਾਨ ਗੁਰੂ ਨਾਨਕ ਦੇਵ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਜਿੱਥੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਹੀ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨਾਲ ਜੁੜ ਵਧੀਆ ਜੀਵਨ ਬਣਾਉਣਾ ਚਾਹੀਦਾ ਹੈ।
ਨੱਥੂਵਾਲਾ ਗਰਬੀ, 27 ਨਵੰਬਰ (ਨਵਦੀਪ ਸਿੰਘ)-ਅੱਜ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਪੁਰਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਦੌਰਾਨ ਗੁਰੂ ਨਾਨਕ ਦੇਵ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਜਿੱਥੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਹੀ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨਾਲ ਜੁੜ ਵਧੀਆ ਜੀਵਨ ਬਣਾਉਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ ਅਸਥਾਨ ਤੇ ਹਾਜ਼ਰੀ ਲਗਵਾਈ। ਇਸ ਮੌਕੇ ਬਾਬਾ ਸਾਧੂ ਸਿੰਘ ਲੰਗੇਆਣਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜ਼ੈਲਦਾਰ ਸਾਧੂ ਸਿੰਘ ਲੰਗੇਆਣਾ, ਜਗਰੂਪ ਸਿੰਘ ਲੰਗੇਆਣਾ ਸਰਕਲ ਪ੍ਰਧਾਨ ਅਕਾਲੀ ਦਲ ਬਾਦਲ, ਕਰਮਜੀਤ ਸਿੰਘ ਲੰਗੇਆਣਾ, ਸਰਪੰਚ ਜਗਮੋਹਨ ਸਿੰਘ ਲੰਗੇਆਣਾ, ਗਿਆਨੀ ਮਨਦੀਪ ਸਿੰਘ ਲੰਗੇਆਣਾ ਤੇ ਹੋਰ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਜੋ ਕਿ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਛਕਿਆ।