27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਿਹਾ-ਧੱਕੇਸ਼ਾਹੀਆਂ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ‘ਚ ਕਾਂਗਰਸ ਦੀ ਸਰਕਾਰ ਆਉਣੀ ਜ਼ਰੂਰੀ

ਕੋਟ ਈਸੇ ਖਾਂ, 27 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਲੋਕ ਹੁਣ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ ਅਤੇ ਹਰ ਵਰਗ ਪ੍ਰਤੀ ਨਿਰਪੱਖ ਸੋਚ ਨਾਲ ਕੰਮ ਕਰਨ ਵਾਲੀ ਕਾਂਗਰਸ ਪਾਰਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਧਰਮਕੋਟ ਨੇ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਝੂਠੇ ਸਬਜ਼ ਬਾਗ ਦਿਖਾ ਕੇ ਸੱਤਾ ਹਾਸਲ ਕੀਤੀ ਪਰ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 28-11-2026
ਕੋਟ ਈਸੇ ਖਾਂ, 27 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਲੋਕ ਹੁਣ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ ਅਤੇ ਹਰ ਵਰਗ ਪ੍ਰਤੀ ਨਿਰਪੱਖ ਸੋਚ ਨਾਲ ਕੰਮ ਕਰਨ ਵਾਲੀ ਕਾਂਗਰਸ ਪਾਰਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਧਰਮਕੋਟ ਨੇ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਝੂਠੇ ਸਬਜ਼ ਬਾਗ ਦਿਖਾ ਕੇ ਸੱਤਾ ਹਾਸਲ ਕੀਤੀ ਪਰ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸੂਬੇ ਅੰਦਰ ਧੱਕੇਸ਼ਾਹੀਆਂ, ਭ੍ਰਿਸ਼ਟਾਚਾਰ, ਨਾਜਾਇਜ਼ ਕਬਜ਼ਿਆਂ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਸਿਰਫ਼ ਵਾਅਦੇ ਨਾ ਕਰੇ, ਸਗੋਂ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਇਨਸਾਫ਼ ਅਤੇ ਰਾਹਤ ਦੇਵੇ। ਲੋਹਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਦੀ ਰਾਖੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ। ਕਾਂਗਰਸ ਦੀ ਸੋਚ ਨਿਰਪੱਖਤਾ, ਭਾਈਚਾਰਕ ਸਾਂਝ ਅਤੇ ਹਰ ਵਰਗ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਕਿਸੇ ਵੀ ਵਿਅਕਤੀ ਨਾਲ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਹਰ ਨਾਗਰਿਕ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਧੱਕੇਸ਼ਾਹੀਆਂ, ਨਾਜਾਇਜ਼ ਕਬਜ਼ਿਆਂ ਨੂੰ ਰੋਕਣਾ, ਭ੍ਰਿਸ਼ਟਾਚਾਰ ਦਾ ਖ਼ਾਤਮਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨੇ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਕਾਂਗਰਸ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਲੋਕ ਹਿਤਾਂ ਪ੍ਰਤੀ ਸਮਰਪਿਤ ਸੋਚ ਅਤੇ ਦੇਸ਼ ਦੇ ਹਰ ਵਰਗ ਦੀ ਆਵਾਜ਼ ਬੁਲੰਦ ਕਰਨ ਵਾਲੀ ਨੀਤੀ ਤੋਂ ਪੰਜਾਬ ਦੇ ਲੋਕ ਬੇਹੱਦ ਪ੍ਰਭਾਵਿਤ ਹਨ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲੋਕਤੰਤਰ, ਸੰਵਿਧਾਨ ਅਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਧਦਾ ਸਮਰਥਨ ਕਾਂਗਰਸ ਪਾਰਟੀ ਦੀ ਮਜ਼ਬੂਤੀ ਦਾ ਸਬੂਤ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇ ਕੇ ਸੂਬੇ ਨੂੰ ਮੁੜ ਵਿਕਾਸ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਭਲਕੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ ਅਗਲੀ ਖ਼ਬਰ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24