ਅਕਾਲੀ-ਭਾਜਪਾ ਗੱਠਜੋੜ ਨੂੰ ਲੋਕਾਂ ਵਲੋਂ ਮਿਲ ਰਿਹਾ
ਭਰਵਾਂ ਹੁੰਗਾਰਾ-ਅਮਨ ਗਾਬਾ
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਸੂਬੇ ਦੇ ਬਿਹਤਰ ਭਵਿੱਖ ਲਈ 2027 ’ਚ ਅਕਾਲੀ-ਭਾਜਪਾ ਸਰਕਾਰ ਦੇਖਣਾ ਚਾਹੁੰਦੇ ਹਨ। ਇਹ ਪ੍ਰਗਟਾਵਾ ਪ੍ਰੈਸ ਬਿਆਨ ਰਾਹੀਂ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਪ੍ਰੀਤ ਸਿੰਘ ਅਮਨ ਗਾਬਾ ਨੇ ਕਰਦਿਆਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਬੇਹੱਦ ਨਿਰਾਸ਼ ਹਨ।
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਸੂਬੇ ਦੇ ਬਿਹਤਰ ਭਵਿੱਖ ਲਈ 2027 ’ਚ ਅਕਾਲੀ-ਭਾਜਪਾ ਸਰਕਾਰ ਦੇਖਣਾ ਚਾਹੁੰਦੇ ਹਨ। ਇਹ ਪ੍ਰਗਟਾਵਾ ਪ੍ਰੈਸ ਬਿਆਨ ਰਾਹੀਂ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਪ੍ਰੀਤ ਸਿੰਘ ਅਮਨ ਗਾਬਾ ਨੇ ਕਰਦਿਆਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਬੇਹੱਦ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਮਿਹਨਤ ਸਦਕਾ ਅਕਾਲੀ ਆਗੂ-ਵਰਕਰ ਇਕਜੁਟਤਾ ਨਾਲਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਲਕੇ ਵਿਚ ਜਥੇਦਾਰ ਤੋਤਾ ਸਿੰਘ ਵਲੋਂ ਕਰਵਾਏ ਗਏ ਵਿਕਾਸ ਕਾਰਜ ਅੱਜ ਵੀ ਲੋਕਾਂ ਦੇ ਮਨਾਂ ਵਿਚ ਵਸੇ ਹੋਏ ਹਨ। ਹਲਕਾ ਧਰਮਕੋਟ ਅੰਦਰ ਵੀ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਪਹਿਲਾਂ ਮੱਖਣ ਬਰਾੜ ਦੀ ਸੁਚੱਜੀ ਅਗਵਾਈ ਤੇ ਵਰਕਰਾਂ ਦੀ ਮਿਹਨਤ ਸਦਕਾ ਹਲਕਾ ਧਰਮਕੋਟ ਵਿਚ ਅਕਾਲੀ ਦਲ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਵਾਪਸੀ ਕਰੇਗਾ।