28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਚੋਟੀਆਂ ਦੇ ਗੁਰਦੁਆਰਾ ਸਾਹਿਬ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨੱਥੂਵਾਲਾ ਗਰਬੀ, 28 ਨਵੰਬਰ (ਨਵਦੀਪ ਸਿੰਘ)-ਬੀਤੇ ਕੱਲ੍ਹ ਪਿੰਡ ਚੋਟੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਪਰਮਿੰਦਰ ਸਿੰਘ ਵਲੋਂ ਸਮੂਹ ਪਿੰਡ ਨਿਵਾਸੀਆਂ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 29-11-2026
ਨੱਥੂਵਾਲਾ ਗਰਬੀ, 28 ਨਵੰਬਰ (ਨਵਦੀਪ ਸਿੰਘ)-ਬੀਤੇ ਕੱਲ੍ਹ ਪਿੰਡ ਚੋਟੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਪਰਮਿੰਦਰ ਸਿੰਘ ਵਲੋਂ ਸਮੂਹ ਪਿੰਡ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਅਖੰਡ ਪਾਠ ਸਾਹਿਬ ਜੀ ਦੇ ਦੂਜੇ ਦਿਨ ਰਾਤ ਦੇ ਦੀਵਾਨ ਸਮੇਂ ਸੰਤ ਬਾਬਾ ਗੁਲਾਬ ਸਿੰਘ ਸਹਿਣੇ ਵਾਲਿਆ ਵਲੋਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗ੍ਰੰਥੀ ਪਰਮਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ। ਅੰਤ ‘ਚ ਪ੍ਰਬੰਧਕਾਂ ਵਲੋਂ ਗੁਰਪੁਰਬ ਦੀ ਲੱਖ-ਲੱਖ ਵਧਾਈ ਦਿੰਦਿਆਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਨੂੰ ‘ਫੈਪ’ ਵਲੋਂ ਸਰਵੋਤਮ ਸਕੂਲ ਮਿਲਿਆ ਐਵਾਰਡ ਅਗਲੀ ਖ਼ਬਰ ਅਜੀਤਵਾਲ ਕਾਲਜ ਦੇ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਪੋਲੀਟੈਕਨਿਕ ਕਾਲਜ ਇਨੋਵੇਸ਼ਨ ਮੁਕਾਬਲਿਆਂ ਲਈ ਚੋਣ
Ad Position 24