28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੁਪਰੀਮ ਕੋਰਟ ਦੇ ਹੁਕਮਾਂ ਨੇ ਬਾਘਾ ਪੁਰਾਣਾ ਦੇ ਉਮੀਦਵਾਰਾਂ ਨੂੰ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚਣ ਲਈ ਕੀਤਾ ਮਜਬੂਰ

ਬਾਘਾ ਪੁਰਾਣਾ, 28 ਨਵੰਬਰ (ਟਿੰਕੂ ਕਾਠਪਾਲ)-ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ 28 ਨਵੰਬਰ, ਦਿਨ ਸਨਿੱਚਰਵਾਰ ਨੂੰ ਹੋਣ ਜਾ ਰਹੀਆਂ ਬਾਘਾ ਪੁਰਾਣਾ ਨਗਰ ਕੌਂਸਲ ਦੀਆਂ ਚੋਣਾਂ ਨੇ ਇਸ ਵਾਰ ਸ਼ਹਿਰ ਦੇ ਚੋਣ ਮਾਹੌਲ ਦੀ ਪੂਰੀ ਤਸਵੀਰ ਹੀ ਬਦਲ ਕੇ ਰੱਖ ਦਿੱਤੀ ਹੈ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਸਮੇਤ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੇ ਵਾਰਡਾਂ ਵਿਚ ਜਿੱਤ ਹਾਸਲ ਕਰਨ ਲਈ ਦਿਨ-ਰਾਤ ਇਕ ਕਰਨਾ ਪਿਆ।

Ad Position 21
No active advertisement
ਨਗਰ ਕੌਂਸਲ ਬਾਘਾ ਪੁਰਾਣਾ ਦਫ਼ਤਰ। ਤਸਵੀਰ : ਕਾਠਪਾਲ 29-11-2026
ਬਾਘਾ ਪੁਰਾਣਾ, 28 ਨਵੰਬਰ (ਟਿੰਕੂ ਕਾਠਪਾਲ)-ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ 28 ਨਵੰਬਰ, ਦਿਨ ਸਨਿੱਚਰਵਾਰ ਨੂੰ ਹੋਣ ਜਾ ਰਹੀਆਂ ਬਾਘਾ ਪੁਰਾਣਾ ਨਗਰ ਕੌਂਸਲ ਦੀਆਂ ਚੋਣਾਂ ਨੇ ਇਸ ਵਾਰ ਸ਼ਹਿਰ ਦੇ ਚੋਣ ਮਾਹੌਲ ਦੀ ਪੂਰੀ ਤਸਵੀਰ ਹੀ ਬਦਲ ਕੇ ਰੱਖ ਦਿੱਤੀ ਹੈ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਸਮੇਤ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੇ ਵਾਰਡਾਂ ਵਿਚ ਜਿੱਤ ਹਾਸਲ ਕਰਨ ਲਈ ਦਿਨ-ਰਾਤ ਇਕ ਕਰਨਾ ਪਿਆ। ਇਸ ਵਾਰ ਉਮੀਦਵਾਰਾਂ ਨੂੰ ਸਿਰਫ਼ ਪਾਰਟੀ ਦੇ ਨਾਂ ਅਤੇ ਸਿਆਸੀ ਪਹੁੰਚ ਦੇ ਸਹਾਰੇ ਹੀ ਨਹੀਂ, ਸਗੋਂ ਲੋਕਾਂ ਵਿਚ ਜਾ ਕੇ ਉਨ੍ਹਾਂ ਦਾ ਭਰੋਸਾ ਜਿੱਤਣ ਲਈ ਵੀ ਕਾਫ਼ੀ ਮਿਹਨਤ ਕਰਨੀ ਪਈ। ਜੇਕਰ ਪਿਛਲੇ ਲੰਮੇ ਸਮੇਂ ਦੇ ਚੋਣ ਇਤਿਹਾਸ ‘ਤੇ ਨਜ਼ਰ ਮਾਰੀ ਜਾਵੇ ਤਾਂ ਬਾਘਾ ਪੁਰਾਣਾ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਅਕਸਰ ਸੱਤਾਧਾਰੀ ਧਿਰ ਦੇ ਪ੍ਰਭਾਵ ਅਤੇ ਕਥਿਤ ਧੱਕੇਸ਼ਾਹੀ ਦੀਆਂ ਚਰਚਾਵਾਂ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਣ ਦੇ ਦੋਸ਼ ਵੀ ਲੱਗਦੇ ਰਹੇ ਹਨ। ਇਸ ਕਾਰਨ ਕਈ ਵਾਰ ਚੋਣ ਮੁਕਾਬਲਾ ਲੋਕਤੰਤਰੀ ਢੰਗ ਨਾਲ ਹੋਣ ਦੀ ਬਜਾਏ ਇਕਪਾਸੜ ਬਣਨ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਅਜਿਹੇ ਹਾਲਾਤਾਂ ਵਿਚ ਬਣੇ ਕਈ ਕੌਂਸਲਰਾਂ ਦਾ ਆਪਣੇ ਵਾਰਡਾਂ ਨਾਲ ਲੋੜੀਂਦਾ ਸੰਪਰਕ ਨਹੀਂ ਬਣ ਸਕਿਆ। ਕਈ ਵਾਰ ਲੋਕਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਸੀ ਕਿ ਉਨ੍ਹਾਂ ਦੇ ਵਾਰਡ ਦਾ ਕੌਂਸਲਰ ਕੌਣ ਹੈ। ਵਾਰਡਾਂ ਦੀਆਂ ਗਲੀਆਂ, ਨਾਲੀਆਂ, ਸੀਵਰੇਜ, ਸਫ਼ਾਈ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਨੂੰ ਆਪਣੀ ਗੱਲ ਸੁਣਾਉਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਅਨੁਸਾਰ ਇਸ ਤਰ੍ਹਾਂ ਦੀ ਕਾਰਜਸ਼ੈਲੀ ਦਾ ਖ਼ਮਿਆਜ਼ਾ ਸ਼ਹਿਰ ਦੇ ਵਿਕਾਸ ਨੂੰ ਭੁਗਤਣਾ ਪਿਆ। ਇਸ ਵਾਰ ਚੋਣਾਂ ਨੇ ਉਮੀਦਵਾਰਾਂ ਨੂੰ ਅਸਲ ਅਰਥਾਂ ਵਿਚ ਲੋਕਾਂ ਦੇ ਨੁਮਾਇੰਦੇ ਬਣਨ ਦਾ ਸਬਕ ਸਿਖਾਇਆ ਪਰ ਇਸ ਵਾਰ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਹੋ ਰਹੀਆਂ ਚੋਣਾਂ ਨੇ ਸਾਰੇ ਉਮੀਦਵਾਰਾਂ ਨੂੰ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚਣ ਲਈ ਮਜਬੂਰ ਕਰ ਦਿੱਤਾ। ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਸਮਰਥਕਾਂ ਸਮੇਤ ਹਰ ਵਾਰਡ ਵਿਚ ਚਾਰ ਤੋਂ ਪੰਜ ਗੇੜੇ ਲਗਾਉਂਦੇ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੂੰ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਮੌਕਾ ਮਿਲਿਆ। ਉਮੀਦਵਾਰਾਂ ਨੂੰ ਇਹ ਵੀ ਪਤਾ ਲੱਗਿਆ ਕਿ ਉਨ੍ਹਾਂ ਦੇ ਵਾਰਡ ਵਿਚ ਕਿਹੜੇ ਪਰਿਵਾਰ ਰਹਿੰਦੇ ਹਨ ਅਤੇ ਲੋਕ ਕਿਹੜੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਪਿਛਲੇ ਇਕ ਹਫ਼ਤੇ ਤੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੋਣਾਂ ਕਾਰਨ ਕਾਫ਼ੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਚੋਣਾਂ ਨੇ ਉਮੀਦਵਾਰਾਂ ਨੂੰ ਅਸਲ ਅਰਥਾਂ ਵਿਚ ਲੋਕਾਂ ਦੇ ਨੁਮਾਇੰਦੇ ਬਣਨ ਦਾ ਸਬਕ ਸਿਖਾਇਆ ਹੈ। ਹੁਣ ਜਿਹੜਾ ਵੀ ਉਮੀਦਵਾਰ ਜਿੱਤ ਕੇ ਕੌਂਸਲਰ ਬਣੇਗਾ, ਉਸ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਜਵਾਬਦੇਹ ਰਹਿਣਾ ਪਵੇਗਾ। ਲੋਕਾਂ ਅਨੁਸਾਰ ਇਸ ਵਾਰ ਦੀਆਂ ਚੋਣਾਂ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਰਿਹਾ ਕਿ ਉਮੀਦਵਾਰਾਂ ਨੂੰ ਆਪਣੇ ਵਾਰਡਾਂ ਅਤੇ ਉੱਥੋਂ ਦੇ ਵਸਨੀਕਾਂ ਦੀ ਅਸਲ ਸਥਿਤੀ ਨੂੰ ਨੇੜਿਉਂ ਜਾਣਨ ਦਾ ਮੌਕਾ ਮਿਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਪਕੜ ਦੇਖ ਕੇ ਆਮ ਆਦਮੀ ਪਾਰਟੀ ਬੌਖਲਾਹਟ ਵਿਚ ਆਈ ਅਗਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਨੂੰ ‘ਫੈਪ’ ਵਲੋਂ ਸਰਵੋਤਮ ਸਕੂਲ ਮਿਲਿਆ ਐਵਾਰਡ
Ad Position 24