ਐੱਸ.ਡੀ. ਸਕੂਲ ਮੋਗਾ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ
ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਐਸ. ਡੀ.
ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਤਹਿਤ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ। ਪ੍ਰਿੰਸੀਪਲ ਪਰਮਜੀਤ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ, ਵੋਟ ਦੇ ਮਹੱਤਵ ਨੂੰ ਸਮਝਣ ਅਤੇ ਨਿਰਪੱਖ ਤੇ ਜ਼ਿੰਮੇਵਾਰ ਚੋਣ ਪ੍ਰਕਿਰਿਆ ਵਿਚ ਯੋਗਦਾਨ ਪਾਉਣ ਦੀ ਸਹੁੰ ਚੁੱਕੀ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ। ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਵੀ ਵੋਟਰ ਜਾਗਰੂਕਤਾ ਦਾ ਸੰਦੇਸ਼ ਫੈਲਾਉਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ‘ਹਰ ਵੋਟ ਦੀ ਕੀਮਤ ਹੈ ਜਾਗਰੂਕ ਬਣੋ, ਜ਼ਿੰਮੇਵਾਰ ਬਣੋ ਅਤੇ ਮਾਣਮੱਤੇ ਨਾਗਰਿਕ ਬਣੋ’। ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਗਰਗ, ਸਕੱਤਰ ਮਹਿੰਦਰ ਜਿੰਦਲ ਅਤੇ ਮੈਂਬਰ ਰਾਦੇਸ਼ ਕੁਮਾਰ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸਮੂਹ ਸਟਾਫ਼ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।