ਖੇਡਾਂ ਵਿਚ ਮੱਲ੍ਹਾਂ ਮਾਰ ਰਿਹਾ ਸਮਾਧ ਭਾਈ ਦਾ ਖਿਡਾਰੀ ਲਵਪ੍ਰੀਤ ਸਿੰਘ
ਸਮਾਧ ਭਾਈ, 28 ਨਵੰਬਰ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਦਾ ਖਿਡਾਰੀ ਲਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਕਿ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਦਾ ਬੀ. ਏ.
ਸਮਾਧ ਭਾਈ, 28 ਨਵੰਬਰ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਦਾ ਖਿਡਾਰੀ ਲਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਕਿ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਦਾ ਬੀ.ਏ. ਭਾਗ ਦੂਜਾ ਦਾ ਵਿਦਿਆਰਥੀ ਹੈ ਨੇ ਪੰਜਾਬ ਯੂਨੀਵਰਸਿਟੀ ਪਟਿਆਲਾ ਦੀ ਸਾਲਾਨਾ 63ਵੀਂ ਅਥਲੈਟਿਕ ਮੀਟ ਵਿਚ 21 ਕਿੱਲੋਮੀਟਰ ਹਾਫ ਮੈਰਾਥਾਨ ਵਿਚ ਦੂਸਰਾ ਸਥਾਨ ਅਤੇ 10000 ਮੀਟਰ ’ਚ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਕਾਲਜ, ਕੋਚ ਪ੍ਰੋਫੈਸਰ ਸਤਨਾਮ ਸਿੰਘ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਮੇਂ ਭਾਈ ਰੂਪ ਚੰਦ ਸਪੋਰਟਸ ਕਲੱਬ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਬਾਗੜੀ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ ਪਿਛਲੇ ਸਾਲ ਵੀ ਇਨ੍ਹਾਂ ਖੇਡਾਂ ਵਿਚ ਹਿੱਸਾ ਲਿਆ ਸੀ ਅਤੇ 5000 ਮੀਟਰ ਦੌੜ ਵਿਚ ਪੁਜ਼ੀਸ਼ਨ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਪਿੰਡਾਂ ਦੇ ਅਜਿਹੇ ਕਾਬਲ ਨੌਜਵਾਨਾਂ ਨੂੰ ਸਮਾਜ ਸੇਵੀ, ਰਾਜਨੀਤਕ ਆਗੂ ਅਤੇ ਸਰਕਾਰਾਂ ਪਾਸੋਂ ਵਧੇਰੇ ਮੌਕੇ ਮਿਲਣ ਤਾਂ ਅਜਿਹੇ ਨੌਜਵਾਨ ਅੱਗੇ ਜਾ ਕੇ ਦੇਸ਼ ਅਤੇ ਮਾਪਿਆਂ ਦਾ ਨਾਂਅ ਹੋਰ ਵੀ ਰੌਸ਼ਨ ਕਰ ਸਕਦੇ ਹਨ।